ਹੁਸ਼ਿਆਰਪੁਰ ‘ਚ ਤਿੰਨ ਵਾਹਨਾਂ ਦੀ ਟੱਕਰ , ਟਰੱਕ ਡਰਾਈਵਰ ਦੀ ਮੌਤ ,ਯੂਪੀ ਦਾ ਰਹਿਣ ਵਾਲਾ ਸੀ ਮ੍ਰਿਤਕ

ਹੁਸ਼ਿਆਰਪੁਰ ਦੇ ਦਸੂਹਾ ‘ਚ ਦਿੱਲੀ-ਜੰਮੂ ਨੈਸ਼ਨਲ ਹਾਈਵੇ ‘ਤੇ ਤਿੰਨ ਵਾਹਨ ਆਪਸ ‘ਚ ਟਕਰਾ ਗਏ ਹਨ। ਇਸ ਹਾਦਸੇ ਵਿੱਚ ਵਾਹਨ ਚਾਲਕ ਦੀ ਮੌਤ ਹੋ ਗਈ। ਮ੍ਰਿਤਕ ਟਰੱਕ ਡਰਾਈਵਰ ਸ਼ਿਵਮ ਯੂਪੀ ਦੇ ਆਜ਼ਮਗੜ੍ਹ ਦਾ ਰਹਿਣ ਵਾਲਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਜਾਣਕਾਰੀ ਅਨੁਸਾਰ ਦਸੂਹਾ ਸਥਿਤ ਰਿਲਾਇੰਸ ਪੰਪ ਨੇੜੇ ਗਲਤ ਸਾਈਡ ਤੋਂ ਆ ਰਹੇ ਇੱਕ ਟਰੱਕ ਦੀ ਸਾਹਮਣੇ ਤੋਂ ਆ ਰਹੇ ਟਰੱਕ ਨਾਲ ਟੱਕਰ ਹੋ ਗਈ। ਇਸ ਕਾਰਨ ਇਕ ਤੋਂ ਬਾਅਦ ਇਕ ਪਿਕਅੱਪ ਗੱਡੀ ਵੀ ਉਨ੍ਹਾਂ ਨਾਲ ਟਕਰਾ ਗਈ। ਹਾਦਸੇ ਤੋਂ ਬਾਅਦ ਦਸੂਹਾ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਟਰੱਕ ਦੇ ਵਿਚਕਾਰ ਫਸੇ ਡਰਾਈਵਰ ਦੀ ਲਾਸ਼ ਨੂੰ ਬਾਹਰ ਕੱਢਿਆ ਅਤੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦਸੂਹਾ ਪਹੁੰਚਾਇਆ।ਇਸ ਦੌਰਾਨ ਗਲਤ ਸਾਈਡ ਤੋਂ ਆ ਰਹੇ ਟਰੱਕ ਚਾਲਕ ਕੁਲਵੰਤ ਸਿੰਘ , ਜੋ ਫਤਿਹਗੜ੍ਹ ਤੋਂ ਜੰਮੂ ਨੂੰ ਜਾ ਰਿਹਾ ਸੀ ਨੂੰ ਪੁਲਿਸ ਨੇ ਕਾਬੂ ਕਰ ਕੇ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲੀਸ ਨੇ ਮ੍ਰਿਤਕ ਟਰੱਕ ਡਰਾਈਵਰ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਭੇਜ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਦਸੂਹਾ ਦੇ ਐਸਐਚਓ ਹਰਪ੍ਰੇਮ ਸਿੰਘ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ ਨੈਸ਼ਨਲ ਹਾਈਵੇ ‘ਤੇ ਗਲਤ ਸਾਈਡ ਤੋਂ ਆ ਰਹੇ ਇੱਕ ਟਰੱਕ ਕਾਰਨ ਵਾਪਰਿਆ। ਗਲਤ ਸਾਈਡ ਤੋਂ ਆਉਣ ਵਾਲੇ ਟਰੱਕ ਡਰਾਈਵਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *