ਚੰਡੀਗੜ੍ਹ ਏਅਰਪੋਰਟ ‘ਤੇ ਕੰਗਨਾ ਰਣੌਤ ਨੂੰ CISF ਮਹਿਲਾ ਮੁਲਾਜ਼ਮ ਨੇ ਜੜਿਆ ਥੱਪੜ, ਕਿਸਾਨ ਵਿਰੋਧੀ ਬਿਆਨ ਤੋਂ ਨਾਰਾਜ਼

ਬਾਲੀਵੁੱਡ ਅਭਿਨੇਤਰੀ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਚੰਡੀਗੜ੍ਹ ਏਅਰਪੋਰਟ ‘ਤੇ CISF ਦੇ ਮਹਿਲਾ ਮੁਲਾਜ਼ਮ ਨੇ ਥੱਪੜ ਮਾਰ ਦਿੱਤਾ ਹੈ। ਅਦਾਕਾਰਾ ਨੇ ਦੋਸ਼ ਲਾਏ ਹਨ ਅਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਥੱਪੜ ਮਾਰਨ ਵਾਲੇ ਗਾਰਡ ਦਾ ਨਾਂ ਕੁਲਵਿੰਦਰ ਕੌਰ ਦੱਸਿਆ ਜਾ ਰਿਹਾ ਹੈ। ਕੰਗਨਾ ਰਣੌਤ ਦੇ ਰਾਜਨੀਤਿਕ ਸਲਾਹਕਾਰ ਦੇ ਅਨੁਸਾਰ, ਚੰਡੀਗੜ੍ਹ ਏਅਰਪੋਰਟ ਦੇ ਅੰਦਰ ਇੱਕ CISF ਮਹਿਲਾ ਗਾਰਡ ਨੇ ਕੰਗਨਾ ਰਣੌਤ ਨੂੰ ਥੱਪੜ ਮਾਰ ਦਿੱਤਾ। ਉਨ੍ਹਾਂ ਮੰਗ ਕੀਤੀ ਹੈ ਕਿ ਸੀਆਈਐਸਐਫ ਦੇ ਗਾਰਡਾਂ ਨੂੰ ਹਟਾ ਕੇ ਉਨ੍ਹਾਂ ਖ਼ਿਲਾਫ਼ ਜਲਦੀ ਤੋਂ ਜਲਦੀ ਕਾਰਵਾਈ ਕੀਤੀ ਜਾਵੇ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ ਦੇ ਖਿਲਾਫ ਬੋਲਣ ‘ਤੇ ਸੀਆਈਐਸਐਫ ਗਾਰਡ ਕੰਗਨਾ ਰਣੌਤ ਤੋਂ ਨਾਰਾਜ਼ ਸੀ। ਦੱਸ ਦੇਈਏ ਕਿ ਮੰਡੀ ਤੋਂ ਲੋਕ ਸਭਾ ਚੋਣ ਜਿੱਤਣ ਤੋਂ ਬਾਅਦ ਕੰਗਨਾ ਰਣੌਤ ਅੱਜ ਦਿੱਲੀ ਲਈ ਰਵਾਨਾ ਹੋ ਗਈ ਹੈ। ਇਸੇ ਦੌਰਾਨ ਚੰਡੀਗੜ੍ਹ ਏਅਰਪੋਰਟ ਤੋਂ ਥੱਪੜ ਮਾਰਨ ਦੀ ਖ਼ਬਰ ਆਈ ਹੈ। ਕੰਗਨਾ ਨੇ ਸੋਸ਼ਲ ਮੀਡੀਆ ‘ਤੇ ਆਪਣੀ ਫੋਟੋ ਸ਼ੇਅਰ ਕਰਦੇ ਹੋਏ ਦੱਸਿਆ ਸੀ ਕਿ ਉਹ ਸੰਸਦ ਜਾ ਰਹੀ ਹੈ। ਕੰਗਨਾ ਨੇ ਇੰਸਟਾਗ੍ਰਾਮ ‘ਤੇ ਆਪਣੀ ਤਸਵੀਰ ਵੀ ਸ਼ੇਅਰ ਕੀਤੀ ਹੈ।

Leave a Reply

Your email address will not be published. Required fields are marked *