ਥੱ/ਪ/ੜ ਵਾਲੀ ਘਟਨਾ ਮਗਰੋਂ ਕੁਲਵਿੰਦਰ ਕੌਰ ਦਾ ਵੱਡਾ ਬਿਆਨ,”ਮਾਂ ਦੀ ਇੱਜਤ ਅੱਗੇ ਹਜ਼ਾਰਾਂ ਨੌਕਰੀਆਂ ਕੁਰਬਾਨ ਨੇ”

ਚੰਡੀਗੜ੍ਹ ਏਅਰਪੋਰਟ ‘ਤੇ ਕੰਗਨਾ ਰਣੌਤ ਦੇ ਥੱ.ਪੜ ਮਾਰਨ ਦੀ ਘਟਨਾ ਤੋਂ ਬਾਅਦ CISF ਦੀ ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਕੁਲਵਿੰਦਰ ਕੌਰ ਨੇ ਐਕਸ ‘ਤੇ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਮੈਨੂੰ ਨੌਕਰੀ ਦੀ ਕੋਈ ਫਿਕਰ ਨਹੀਂ ਹੈ, ਮਾਂ ਦੀ ਇੱਜਤ ਅੱਗੇ ਹਜ਼ਾਰਾਂ ਨੌਕਰੀਆਂ ਕੁਰਬਾਨ ਨੇ। ਦੱਸ ਦੇਈਏ ਕਿ ਬੀਤੇ ਦਿਨ ਚੰਡੀਗੜ੍ਹ ਏਅਰਪੋਰਟ ‘ਤੇ CISF ਮਹਿਲਾ ਕਾਂਸਟੇਬਲ ਵੱਲੋਂ ਕੰਗਨਾ ਰਣੌਤ ਦੇ ਥੱਪੜ ਮਾਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਮਹਿਲਾ ਕਾਂਸਟੇਬਲ ‘ਤੇ ਐਕਸ਼ਨ ਲੈਂਦਿਆਂ ਸਸਪੈਂਡ ਕਰ ਦਿੱਤਾ ਗਿਆ ਅਤੇ ਉਸ ਦੇ ਖਿਲਾਫ ਸਥਾਨਕ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਲਈ ਸ਼ਿਕਾਇਤ ਦਿੱਤੀ ਗਈ। ਜ਼ਿਕਰਯੋਗ ਹੈ ਕਿ ਇਹ ਘਟਨਾ ਉਦੋਂ ਵਾਪਰੀ ਜਦੋਂ ਕੰਗਨਾ ਵੀਰਵਾਰ ਦੁਪਹਿਰ 3.30 ਵਜੇ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਜਾ ਰਹੀ ਸੀ। ਇਸ ਘਟਨਾ ਤੋਂ ਬਾਅਦ ਕੰਗਨਾ ਦਿੱਲੀ ਲਈ ਰਵਾਨਾ ਹੋ ਗਈ। ਦਿੱਲੀ ਪਹੁੰਚ ਕੇ ਕੰਗਨਾ ਰਣੌਤ ਨੇ ਸੀਆਈਐਸਐਫ ਦੀ ਡਾਇਰੈਕਟਰ ਜਨਰਲ ਨੀਨਾ ਸਿੰਘ ਨੂੰ ਸ਼ਿਕਾਇਤ ਕੀਤੀ। ਜਿਸ ਵਿੱਚ ਕੰਗਨਾ ਨੇ ਕਿਹਾ ਕਿ ਕਾਂਸਟੇਬਲ ਕੁਲਵਿੰਦਰ ਕੌਰ ਨੇ ਉਸ ਨਾਲ ਬਹਿਸ ਕੀਤੀ ਅਤੇ ਏਅਰਪੋਰਟ ਦੇ ਕਰਟਨ ਏਰੀਆ ਵਿੱਚ ਉਸ ਨੂੰ ਥੱਪੜ ਮਾਰ ਦਿੱਤਾ ।

Leave a Reply

Your email address will not be published. Required fields are marked *