ਨਰਿੰਦਰ ਮੋਦੀ ਨੇ ਤੀਜੀ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਦੀ ਸਹੁੰ ਲੈਣ ਤੋਂ ਪਹਿਲਾਂ ਪੰਜਾਬ ਦੇ 5 ਵਾਰ ਦੇ ਮੁੱਖ ਮੰਤਰੀ ਰਹੇ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਯਾਦ ਕੀਤਾ ਹੈ। ਉਨ੍ਹਾਂ ਨੇ NDA ਸੰਸਦੀ ਦਲ ਦੀ ਮੀਟਿੰਗ ਵਿਚ ਕਿਹਾ ਕਿ NDA ਵਿਚ ਪ੍ਰਕਾਸ਼ ਸਿੰਘ ਬਾਦਲ ਦਾ ਯੋਗਦਾਨ ਕਾਫੀ ਅਹਿਮ ਰਿਹਾ ਹੈ। ਹਾਲਾਂਕਿ ਕਿਸਾਨ ਅੰਦੋਲਨ ਦੀ ਵਜ੍ਹਾ ਗਠਜੋੜ ਟੁੱਟ ਗਿਆ ਸੀ। ਇਸ ਵਾਰ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨਾਲ ਮਿਲ ਕੇ ਲੋਕ ਸਭਾ ਚੋਣਾਂ ਲੜਨ ਦੀ ਪੂਰੀ ਤਿਆਰੀ ਸੀ। ਦੋਵੇਂ ਦਲਾਂ ਨੇ ਮੀਟਿੰਗਾਂ ਦਾ ਦੌਰ ਵੀ ਸ਼ੁਰੂ ਹੋ ਗਿਆ ਸੀ ਪਰ ਚੋਣ ਦੀਆਂ ਤਰੀਕਾਂ ਐਲਾਨੇ ਜਾਣ ਤੋਂ ਪਹਿਲਾਂ ਫਿਰ ਤੋਂ ਕਿਸਾਨ ਅੰਦੋਲਨ ਸ਼ੁਰੂ ਹੋ ਗਿਆ ਸੀ। ਇਸ ਤੋਂ ਇਲਾਵਾ ਬੰਦੀ ਸਿੱਖਾਂ ਦੀ ਰਿਹਾਈ ਵਰਗੇ ਕਈ ਮੁੱਦੇ ਸਨ ਜਿਸ ‘ਤੇ ਦੋਵੇਂ ਪਾਰਟੀਆਂ ਦੀ ਸਹਿਮਤੀ ਨਹੀਂ ਬਣ ਸਕੀ ਸੀ। ਇਸ ਦੇ ਬਾਅਦ ਦੋਵੇਂ ਪਾਰਟੀਆਂ ਨੇ ਆਪਣੇ ਦਮ ‘ਤੇ ਚੋਣ ਲੜਨ ਦਾ ਫੈਸਲਾ ਲਿਆ। ਦੋਵੇਂ ਪਾਰਟੀਆਂ ਵੱਲੋਂ 13 ਸੀਟਾਂ ‘ਤੇ ਆਪਣੇ-ਆਪਣੇ ਉਮੀਦਵਾਰ ਉਤਾਰੇ ਗਏ। ਹਾਲਾਂਕਿ ਇਸ ਤੋਂ ਪਹਿਲਾਂ 2022 ਵਿਧਾਨ ਸਭਾ ਚੋਣਾਂ ਵਿਚ ਦੋਵਾਂ ਨੇ ਇਕੱਲੀਆਂ ਲੜੀਆਂ ਸੀ। ਸਾਲ 2024 ਦੀਆਂ ਲੋਕ ਸਭਾ ਚੋਣਾਂ ਵਿਚ ਪਿਛਲੇ ਸਾਲ ਦੀ ਤੁਲਨਾ ਵਿਚ ਅਕਾਲੀ ਦਲ ਤੇ ਭਾਜਪਾ ਦਾ ਨਤੀਜਾ ਬਹੁਤ ਹੀ ਖਰਾਬ ਰਿਹਾ ਹੈ। ਭਾਜਪਾ ਇਕ ਵੀ ਸੀਟ ਨਹੀਂ ਜਿੱਤ ਸਕੀ ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਸੀਟ ਬਚਾਉਣ ਵਿਚ ਕਾਮਯਾਬ ਰਹੀ। ਹਾਲਾਂਕਿ ਚੋਣ ਨਤੀਜਿਆਂ ਵੱਲ ਦੇਖਿਆ ਜਾਵੇ ਤਾਂ ਜੇਕਰ ਇਹ ਦੋਵੇਂ ਮਿਲ ਕੇ ਚੋਣਾਂ ਲੜਦੇ ਤਾਂ 5 ਸੀਟਾਂ ਜਿੱਤ ਸਕਦੇ ਸੀ। ਇਨ੍ਹਾਂ ਸੀਟਾਂ ‘ਚ ਗੁਰਦਾਸਪੁਰ, ਪਟਿਆਲਾ, ਲੁਧਿਆਣਾ, ਫਿਰੋਜ਼ਪੁਰ ਤੇ ਅੰਮ੍ਰਿਤਸਰ ਹਨ।