ਕਪੂਰਥਲਾ ਬੱਸ ਸਟੈਂਡ ‘ਤੇ ਲੋਕਾਂ ਨੇ ਬਜ਼ੁਰਗ ਨੂੰ ਖੰਭੇ ਨਾਲ ਬੰਨ੍ਹ ਕੇ ਕੀਤੀ ਕੁੱਟਮਾਰ, ਗ਼ਲਤ ਇਸ਼ਾਰੇ ਕਰਨ ਦੇ ਲਾਏ ਦੋਸ਼

ਕਪੂਰਥਲਾ ਦੇ ਬੱਸ ਸਟੈਂਡ ਕੰਪਲੈਕਸ ‘ਚ ਸ਼ੁੱਕਰਵਾਰ ਦੁਪਹਿਰ ਕੁਝ ਵਿਅਕਤੀਆਂ ਵੱਲੋਂ ਇਕ ਬਜ਼ੁਰਗ ਨੂੰ ਖੰਭੇ ਨਾਲ ਬੰਨ੍ਹ ਕੇ ਉਸ ਦੀ ਕੁੱਟਮਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੀ ਇਕ ਵੀਡੀਓ ਵੀ ਸਾਹਮਣੇ ਆਈ ਹੈ। ਬਜ਼ੁਰਗ ‘ਤੇ ਛੋਟੀ ਲੜਕੀ ਨੂੰ ਗ਼ਲਤ ਇਸ਼ਾਰੇ ਕਰਨ ਤੇ ਪੈਸੇ ਦਾ ਲਾਲਚ ਦੇਣ ਅਤੇ ਉਸ ਨੂੰ ਆਪਣੇ ਨਾਲ ਜਾਣ ਲਈ ਕਹਿਣ ਦਾ ਦੋਸ਼ ਹੈ। ਹਾਲਾਂਕਿ ਮੌਕੇ ‘ਤੇ ਮੌਜੂਦ ਲੋਕਾਂ ਨੇ ਉਸ ਦੀ ਕੁੱਟਮਾਰ ਕੀਤੀ ਤੇ ਥਾਣਾ ਸਿਟੀ-2 ਨੂੰ ਸੂਚਨਾ ਦਿੱਤੀ। ਦੂਜੇ ਪਾਸੇ ਡਿਊਟੀ ਅਫਸਰ ਏਐਸਆਈ ਮੰਗਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਮਾਮਲਾ ਸ਼ਾਂਤ ਹੋ ਗਿਆ ਸੀ। ਜਾਣਕਾਰੀ ਅਨੁਸਾਰ ਸ਼ੁੱਕਰਵਾਰ ਦੁਪਹਿਰ ਨੂੰ ਕੁਝ ਲੋਕਾਂ ਨੇ ਬੱਸ ਸਟੈਂਡ ਕੰਪਲੈਕਸ ‘ਚ ਇਕ ਬਜ਼ੁਰਗ ਵਿਅਕਤੀ ਨੂੰ ਫੜ ਲਿਆ ਤੇ ਖੰਭੇ ਨਾਲ ਬੰਨ੍ਹ ਕੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਵਾਇਰਲ ਹੋਈ ਇਸ ਘਟਨਾ ਦੀ ਵੀਡੀਓ ‘ਚ ਦੋਸ਼ ਲਗਾਇਆ ਜਾ ਰਿਹਾ ਹੈ ਕਿ ਉਸ ਨੇ ਲੜਕੀ ਨੂੰ ਗਲਤ ਇਸ਼ਾਰੇ ਕੀਤੇ ਤੇ ਲੜਕੀ ਨੂੰ ਪੈਸੇ ਦਾ ਲਾਲਚ ਦੇ ਕੇ ਨਾਲ ਜਾਣ ਲਈ ਕਿਹਾ। ਇਸ ਦੇ ਨਾਲ ਹੀ ਸੂਤਰਾਂ ਦੀ ਮੰਨੀਏ ਤਾਂ ਉਕਤ ਬਜ਼ੁਰਗ ਮਾਨਸਿਕ ਤੌਰ ‘ਤੇ ਪਰੇਸ਼ਾਨ ਦੱਸਿਆ ਜਾ ਰਿਹਾ ਹੈ। ਥਾਣਾ ਸਿਟੀ-2 ਅਰਬਨ ਅਸਟੇਟ ਦੇ ਜਾਂਚ ਅਧਿਕਾਰੀ ਏਐਸਆਈ ਮੰਗਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਆਉਣ ਤੋਂ ਪਹਿਲਾਂ ਹੀ ਮਾਮਲਾ ਸੁਲਝਾ ਲਿਆ ਗਿਆ ਸੀ। ਮੌਕੇ ਤੋਂ ਜਾਣਕਾਰੀ ਮਿਲੀ ਹੈ ਕਿ ਪਰਿਵਾਰ ਅਨੁਸਾਰ ਬਜ਼ੁਰਗ ਮਾਨਸਿਕ ਤੌਰ ‘ਤੇ ਕਮਜ਼ੋਰ ਹੈ। ਉਸ ਦੇ ਪਰਿਵਾਰਕ ਮੈਂਬਰਾਂ ਨੇ ਮੌਕੇ ‘ਤੇ ਪਹੁੰਚ ਕੇ ਲੋਕਾਂ ਤੋਂ ਮਾਫ਼ੀ ਮੰਗੀ ਤੇ ਉਸ ਨੂੰ ਘਰ ਲੈ ਗਏ।

Leave a Reply

Your email address will not be published. Required fields are marked *