ਲੋਕ ਸਭਾ ਚੋਣਾਂ ਨਤੀਜਿਆਂ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਐਕਸ਼ਨ ਮੋਡ ਵਿਚ ਹਨ। ਇਹੀ ਕਾਰਨ ਹੈ ਕਿ ਕੁਝ ਮਹੀਨਿਆਂ ਬਾਅਦ ਹੋਣ ਵਾਲੀਆਂ ਨਗਰ ਨਿਗਮ ਪੰਚਾਇਤ ਤੇ ਬਲਾਕ ਸੰਮਤੀ ਚੋਣਾਂ, ਜ਼ਿਲ੍ਹਾ ਪ੍ਰੀਸ਼ਦ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਮਰ ਕਸ ਲਈ ਹੈ। ਸੀਐੱਮ ਮਾਨ ਵੱਲੋਂ ਸਾਰੀਆਂ ਪਾਰਟੀਆਂ ਦੇ ਵਿਧਾਇਕਾਂ ਨੂੰ ਆਪਣੇ ਹਲਕੇ ਵਿਚ 2 ਵਾਰ ‘ਸਰਕਾਰ ਆਪ ਕੇ ਦੁਆਰ’ ਕੈਂਪ ਲਗਾਉਣ ਦੇ ਹੁਕਮ ਦਿੱਤੇ ਹਨ ਤਾਂ ਜੋ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਹੱਲ ਕਰੇ ਨਾਲ ਹੀ ਚੇਤਾਵਨੀ ਦਿੱਤੀ ਹੈ ਕਿ ਜੇਕਰ ਵਿਧਾਇਕ ਅਜਿਹਾ ਨਹੀਂ ਕਰਦੇ ਤਾਂ ਉਨ੍ਹਾਂ ਖਿਲਾਫ ਐਕਸ਼ਨ ਲਿਆ ਜਾਵੇਗਾ ਤੇ ਦੂਜੇ ਪਾਸੇ ਕਿਹਾ ਗਿਆ ਹੈ ਕਿ ਉਹ ਕਿਸੇ ਵੀ ਸਮੇਂ ਕਿਸੇ ਜ਼ਿਲ੍ਹੇ ਦੇ ਕੈਂਪ ਵਿਚ ਜਾ ਕੇ ਚੈਕਿੰਗ ਕਰ ਸਕਦੇ ਹਨ। ਦੱਸ ਦੇਈਏ ਕਿ ਜਲੰਧਰ ਪੱਛਮੀ ਵਿਚ 10 ਜੁਲਾਈ ਨੂੰ ਜ਼ਿਮਨੀ ਚੋਣਾਂ ਹੋਣੀਆਂ ਹਨ।ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਡੇਰੇ ਪੱਕੇ ਤੌਰ ‘ਤੇ ਜਲੰਧਰ ਵਿਚ ਲੱਗਣ ਵਾਲੇ ਹਨ ਕਿਉਂਕਿ ਜ਼ਿਮਨੀ ਚੋਣ ਲਈ ਤਰੀਕ ਦਾ ਐਲਾਨ ਹੋ ਚੁੱਕਾ ਹੈ ਤੇ ਅਜਿਹੇ ਵਿਚ ਜਲੰਧਰ ਸਣੇ 5 ਵਿਧਾਨ ਸਭਾ ਹਲਕਿਆਂ ਵਿਚ ਇਹ ਚੋਣਾਂ ਹੋਣੀਆਂ ਹਨ ਜਿਸ ਤੋਂ ਬਾਅਦ ਸੀਐੱਮ ਮਾਨ ਵੱਲੋਂ ਮੀਟਿੰਗਾਂ ਦਾ ਸਿਲਸਿਲਾ ਸ਼ੁਰੂ ਕੀਤਾ ਹੋਇਆ ਹੈ ਦੂਜੇ ਪਾਸੇ ਵਿਧਾਇਕਾਂ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਲਗਾਤਾਰ ਕਿਹਾ ਜਾ ਰਿਹਾ ਹੈ ਕਿ ਵਿਧਾਇਕਾਂ ਦੀ ਰਿਪੋਰਟ ਜ਼ੀਰੋ ਜਾ ਰਹੀ ਹੈ। ਅਜਿਹੇ ਵਿਚ ਵਿਧਾਇਕਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ।