ਕਾਂਗਰਸ ਦੇ ਸਾਬਕਾ ਵਿਧਾਇਕ ਕੁਲਬੀਰ ਜੀਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਉਨ੍ਹਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਕੁਲਬੀਰ ਜ਼ੀਰਾ ਖਿਲਾਫ ਧਾਰਾ 307 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦਾ ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਵਿਰੋਧ ਕੀਤਾ ਗਿਆ ਹੈ। ਦੱਸ ਦੇਈਏ ਕਿ ਮਾਮਲਾ ਜ਼ਮੀਨੀ ਵਿਵਾਦ ਨਾਲ ਜੁੜਿਆ ਹੋਇਆ ਹੈ ਜਿਥੇ ਜੀਰਾ ਦੇ ਪਿੰਡ ਬੱਗੀ ਵਿਖੇ ਜਮੀਨੀ ਕਬਜ਼ੇ ਨੂੰ ਲੈ ਕੇ ਦੋ ਧਿਰਾਂ ਵਿਚ ਤਕਰਾਰ ਹੋਈ ਸੀ ਤੇ ਇਸ ਮਾਮਲੇ ਵਿਚ ਕੁਲਬੀਰ ਜੀਰਾ ਦੇ ਚਾਚਾ ਤੇ ਉਸ ਦੇ ਪੁੱਤਰਾਂ ਸਣੇ ਉਨ੍ਹਾਂ ਉਤੇ ਵੱਖ-ਵੱਖ ਧਾਰਾਵਾਂ ਤਹਿਤ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਹਾਲ ਹੀ ਵਿਚ ਕੁਲਬੀਰ ਜੀਰਾ ਪੰਥਕ ਸੀਟ ਤੋਂ ਮੈਦਾਨ ਵਿਚ ਉਤਰੇ ਸਨ। ਹਾਲਾਂਕਿ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ ਪਰ ਲੋਕ ਸਭਾ ਚੋਣਾਂ ਖਤਮ ਹੁੰਦੇ ਹੀ ਉਨ੍ਹਾਂ ਖਿਲਾਫ ਵੱਡਾ ਐਕਸ਼ਨ ਲਿਆ ਗਿਆ ਹੈ। ਹਾਲਾਂਕਿ ਇਸ ਸਬੰਧੀ ਗ੍ਰਿਫਤਾਰੀ ਕਦੋਂ ਹੋਵੇਗੀ, ਇਹ ਅਜੇ ਸਪੱਸ਼ਟ ਨਹੀਂ ਹੋ ਸਕਿਆ ਹੈ।