ਅੱਜ ਤੋਂ ਭਾਵ ਸ਼ੁੱਕਰਵਾਰ ਤੋਂ ਅਗਲੇ 5 ਦਿਨਾਂ ਤੱਕ ਟ੍ਰਾਂਸਪੋਰਟ ਡਿਪਾਰਟਮੈਂਟ ‘ਚ ਵਾਹਨਾਂ ਅਤੇ ਡਰਾਈਵਿੰਗ ਲਾਇਸੈਂਸ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੇ ਕੰਮ ਨਹੀਂ ਹੋਣਗੇ। ਇਸ ਦੌਰਾਨ ਬਿਨੈਕਾਰਾਂ ਨੂੰ ਅਗਲੇ 5 ਦਿਨ ਤੱਕ ਆਰ. ਟੀ. ਓ. ਦਫਤਰ ‘ਚ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਅਸਲ ‘ਚ ਟ੍ਰਾਂਸਪੋਰਟ ਡਿਪਾਰਟਮੈਂਟ ਵਾਹਨ ਅਤੇ ਸਾਰਥੀ ਪੋਰਟਲ ‘ਤੇ ਆਨਲਾਈਨ ਪੇਮੈਂਟ ਦੇ ਗੇਟਵੇ ‘ਚ ਬਦਲਾਅ ਕਰ ਰਹੇ ਹਨ। ਇਸ ਪ੍ਰਕਿਰਿਆ ‘ਚ ਟ੍ਰਾਂਸਪੋਰਟ ਡਿਪਾਰਟਮੈਂਟ ਨੂੰ 5 ਦਿਨ ਦਾ ਸਮਾਂ ਲੱਗੇਗਾ। ਡਿਪਾਰਟਮੈਂਟ ਨੇ ਬਾਕਾਇਦਾ ਆਪਣੀ ਵੈੱਬਸਾਈਟ ‘ਤੇ ਲੋਕਾਂ ਨੂੰ ਇਸ ਸਬੰਧੀ ਸੂਚਿਤ ਕਰ ਦਿੱਤਾ ਹੈ। ਟ੍ਰਾਂਸਪੋਰਟ ਡਿਪਾਰਟਮੈਂਟ ਨੇ ਸਪੱਸ਼ਟ ਕੀਤਾ ਕਿ 14 ਤੋਂ 18 ਜੂਨ ਤੱਕ ਜਿਨ੍ਹਾਂ ਦਸਤਾਵੇਜ਼ਾਂ ਦੀ ਵੈਲੀਡਿਟੀ ਖ਼ਤਮ ਹੋ ਰਹੀ ਹੈ, ਉਹ 19 ਜੂਨ ਤੱਕ ਵੈਲਿਡ ਮੰਨੇ ਜਾਣਗੇ।