ਭਲਕੇ ਕਿਸਾਨਾਂ ਦਾ ਲੁਧਿਆਣਾ ‘ਚ ਪ੍ਰਦਰਸ਼ਨ, ਲਾਡੋਵਾਲ ਟੋਲ ਪਲਾਜ਼ਾ ਦੇ ਰੇਟ ਵਧਣ ਕਰ ਕੇ ਰੋਸ

ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਭਲਕੇ ਮੁਫ਼ਤ ਹੋਣ ਜਾ ਰਿਹਾ ਹੈ। ਕਿਸਾਨ ਭਲਕੇ ਇੱਥੇ ਧਰਨਾ ਦੇਣਗੇ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ NHAI ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਸ਼ਨੀਵਾਰ ਤੱਕ ਲਾਡੋਵਾਲ ਟੋਲ ਪਲਾਜ਼ਾ ਦੇ ਪੁਰਾਣੇ ਰੇਟ ਲਾਗੂ ਨਾ ਕੀਤੇ ਗਏ ਤਾਂ ਐਤਵਾਰ ਨੂੰ ਟੋਲ ਪਲਾਜ਼ਾ ਪੂਰੀ ਤਰ੍ਹਾਂ ਮੁਕਤ ਕਰ ਦਿੱਤਾ ਜਾਵੇਗਾ। ਇਨ੍ਹਾਂ ਆਗੂਆਂ ਨੇ ਸੋਸ਼ਲ ਮੀਡੀਆ ‘ਤੇ ਇਹ ਅਲਟੀਮੇਟਮ ਜਾਰੀ ਕੀਤਾ ਹੈ। ਇੱਕ ਸਾਲ ਵਿਚ ਤੀਜੀ ਵਾਰ ਟੋਲ ਦਰਾਂ ਵਿਚ ਵਾਧਾ ਕੀਤਾ ਗਿਆ ਹੈ। ਮਹਿੰਗੇ ਟੋਲ ਨੂੰ ਲੈ ਕੇ ਲੋਕ ਨਾਰਾਜ਼ ਇਸ ਸਮੇਂ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ NH-44 ‘ਤੇ ਲਾਡੋਵਾਲ ਟੋਲ ਪਲਾਜ਼ਾ ‘ਤੇ ਸੂਬੇ ਦਾ ਸਭ ਤੋਂ ਮਹਿੰਗਾ ਰੋਡ ਟੈਕਸ ਵਸੂਲਿਆ ਜਾ ਰਿਹਾ ਹੈ। ਇਸ ਮਹਿੰਗੇ ਟੋਲ ਪਲਾਜ਼ਾ ਨੂੰ ਲੈ ਕੇ ਲੋਕਾਂ ਵਿਚ ਭਾਰੀ ਰੋਸ ਹੈ। ਇਸ ਦੇ ਬਾਵਜੂਦ NHAI ਇਸ ਦੀਆਂ ਦਰਾਂ ਘਟਾਉਣ ਦੀ ਬਜਾਏ ਹਰ ਸਾਲ ਵਧਾ ਰਹੀ ਹੈ। ਹੁਣ ਇਸ ਦਾ ਵਿਰੋਧ ਕਰਦੇ ਹੋਏ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ NHAI ਨੂੰ ਰੇਟ ਘਟਾਉਣ ਦਾ ਅਲਟੀਮੇਟਮ ਦਿੱਤਾ ਹੈ। ਪ੍ਰਧਾਨ ਦਿਲਬਾਗ ਸਿੰਘ ਨੇ ਕਿਹਾ ਕਿ ਜੇਕਰ ਟੋਲ ਦਰਾਂ ਨਾ ਘਟਾਈਆਂ ਗਈਆਂ ਤਾਂ ਐਤਵਾਰ ਨੂੰ ਮੁਕੰਮਲ ਧਰਨਾ ਦੇ ਕੇ ਲੋਕਾਂ ਦੇ ਵਾਹਨਾਂ ਨੂੰ ਮੁਫ਼ਤ ਵਿਚ ਉਤਾਰਿਆ ਜਾਵੇਗਾ।

Leave a Reply

Your email address will not be published. Required fields are marked *