ਜਲੰਧਰ ਜ਼ਿਮਨੀ ਚੋਣ, ਸ਼੍ਰੋਮਣੀ ਅਕਾਲੀ ਦਲ ਨੇ ਚੋਣ ਮੁਹਿੰਮ ਦੀ ਨਿਗਰਾਨੀ ਲਈ ਬਣਾਈ ਕਮੇਟੀ

ਸ਼੍ਰੋਮਣੀ ਅਕਾਲੀ ਦਲ ਨੇ ਜਲੰਧਰ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਉਮੀਦਵਾਰਾਂ ਦੇ ਨਾਵਾਂ ਦੀ ਸਿਫ਼ਾਰਸ਼ ਕਰਨ ਲਈ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਕਮੇਟੀ ਵਿੱਚ ਬੀਬੀ ਜਗੀਰ ਕੌਰ, ਜਥੇਦਾਰ ਗੁਰਪ੍ਰਤਾਪ ਸਿੰਘ ਬਡਾਲਾ ਅਤੇ ਡਾ. ਸੁਖਵਿੰਦਰ ਸਿੰਘ ਸੁੱਖੀ ਸ਼ਾਮਲ ਹਨ। ਇਹ ਕਮੇਟੀ ਉਪ ਚੋਣਾਂ ਦੀ ਸਮੁੱਚੀ ਮੁਹਿੰਮ ਦੀ ਨਿਗਰਾਨੀ ਕਰੇਗੀ। ਇਹ ਜਾਣਕਾਰੀ ਪਾਰਟੀ ਵੱਲੋਂ ਦਿੱਤੀ ਗਈ ਹੈ। ਜਲੰਧਰ ਜ਼ਿਮਨੀ ਚੋਣ ਲਈ ਭਾਜਪਾ ਅਤੇ ‘ਆਪ’ ਪਾਰਟੀ ਵੱਲੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਭਾਜਪਾ ਨੇ ਸ਼ੀਤਲ ਅੰਗੁਰਾਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਜਦਕਿ ‘ਆਪ’ ਨੇ ਮਹਿੰਦਰ ਭਗਤ ਨੂੰ ਟਿਕਟ ਦਿੱਤੀ ਹੈ। ਇਸ ਦੇ ਨਾਲ ਹੀ ਉਮੀਦ ਹੈ ਕਿ ਕਾਂਗਰਸ ਵੀ ਅੱਜ ਆਪਣੇ ਉਮੀਦਵਾਰ ਦਾ ਐਲਾਨ ਕਰ ਦੇਵੇਗੀ। ਇਸ ਤੋਂ ਇਲਾਵਾ ਬਸਪਾ ਵੀ ਚੋਣਾਂ ਨੂੰ ਲੈ ਕੇ ਲਖਨਊ ‘ਚ ਮੀਟਿੰਗ ਕਰ ਰਹੀ ਹੈ।

Leave a Reply

Your email address will not be published. Required fields are marked *