ਮੋਹਾਲੀ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿੱਥੇ ਇੱਕ ਲੜਕੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਫੇਸ ਇੱਕ ਸਥਿਤ ਇੱਕ ਨਿੱਜੀ ਹੋਟਲ ਵਿੱਚ ਇੱਕ ਲੜਕੀ ਦੀ ਲਾਸ਼ ਮਿਲੀ ਹੈ। ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ਤੇ ਪਹੁੰਚ ਗਈ ਹੈ। ਮ੍ਰਿਤਕਾ ਦੀ ਪਛਾਣ ਸੁਨੀਤਾ ਵਜੋਂ ਹੋਈ ਹੈ, ਜੋਂ ਕਿ ਨਵਾ ਸ਼ਹਿਰ ਦੀ ਰਹਿਣ ਵਾਲੀ ਦੱਸੀ ਜਾ ਰਹੀ ਹੈ। ਉਨ੍ਹਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ। ਜਾਣਕਾਰੀ ਅਨੁਸਾਰ ਲੜਕੀ ਦੇ ਪਾਟਨਰ ਵੱਲੋਂ ਹੀ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਲੜਕੀ ਦੇ ਚਿਹਰੇ ਤੇ ਚੋਟ ਦੇ ਨਿਸ਼ਾਨ ਹਨ। ਜਿਸ ਤੋਂ ਆਦੇਸ਼ਾਂ ਜਤਾਇਆ ਜਾ ਰਿਹਾ ਹੈ ਕਿ ਉਸਦਾ ਗਲਾ ਘੋਟ ਕੇ ਕਤਲ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਲੜਕੀ ਦੇ ਨਾਲ ਇੱਕ ਛੋਟਾ ਬੱਚਾ ਵੀ ਸੀ, ਜੋ ਕਿ ਉਸਦਾ ਸਾਥੀ ਨਾਲ ਲੈ ਗਿਆ। ਫਿਲਹਾਲ ਕਤਲ ਦੇ ਕਾਰਨਾਂ ਦਾ ਅਜੇ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।