ਜਲੰਧਰ ਦੇ ਗਾਡਾ ਰੋਡ ’ਤੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਨਿਹੰਗ ਸਿੰਘਾਂ ਅਤੇ ਪੁਲਿਸ ਵਿਚਾਲੇ ਝਗੜਾ ਹੋ ਗਿਆ ਹੈ। ਨਿਹੰਗ ਸਿੰਘਾਂ ਵੱਲੋਂ ਜ਼ਬਰਦਸਤੀ ਸ਼ਰਾਬ ਦਾ ਠੇਕਾ ਬੰਦ ਕਰਵਾਇਆ ਜਾ ਰਿਹਾ ਸੀ। ਜਦੋਂ ਪੁਲਿਸ ਮਾਮਲੇ ਦੀ ਜਾਂਚ ਕਰਨ ਪਹੁੰਚੀ ਪੁਲਿਸ ‘ਤੇ ਨਿਹੰਗ ਸਿੰਘਾਂ ਨੇ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਪੁਲਿਸ ਨੇ ਕਿਰਪਾਨਾਂ ਖੋਹ ਕੇ 6 ਨਿਹੰਗ ਸਿੰਘਾਂ ਨੂੰ ਹਿਰਾਸਤ ਵਿਚ ਲਿਆ ਹੈ, ਜਿਨ੍ਹਾਂ ਵਿਚੋਂ ਦੋ ਨਾਬਾਲਗ ਹਨ। ਏਸੀਪੀ ਮਾਡਲ ਟਾਊਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿਮਸ ਹਸਪਤਾਲ ਨੇੜੇ ਸ਼ਰਾਬ ਦੇ ਠੇਕੇ ਨੂੰ ਨਿਹੰਗ ਸਿੰਘਾਂ ਵੱਲੋਂ ਜ਼ਬਰਦਸਤੀ ਬੰਦ ਕਰਵਾਇਆ ਜਾ ਰਿਹਾ ਹੈ। ਜਿਸ ਕਾਰਨ ਉਸ ਦਾ ਪਹਿਲਾਂ ਵੀ ਕਈ ਵਾਰ ਪੁਲਿਸ ਨਾਲ ਝਗੜਾ ਹੋ ਚੁੱਕਾ ਹੈ। ਅੱਜ ਜਦੋਂ ਉਹ ਪੁਲਿਸ ਫੋਰਸ ਨਾਲ ਉਥੇ ਪੁੱਜੇ ਤਾਂ ਨਿਹੰਗ ਸਿੰਘਾਂ ਵੱਲੋਂ ਕਿਰਪਾਨਾਂ ਕੱਢ ਲਈਆਂ ਗਈਆਂ। ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਤੋਂ ਕਿਰਪਾਨਾਂ ਖੋਹ ਲਈਆਂ ਤਾਂ ਜੋ ਉਹ ਕਿਸੇ ‘ਤੇ ਹਮਲਾ ਨਾ ਕਰ ਸਕਣ। ਪ੍ਰਾਪਤ ਜਾਣਕਾਰੀ ਅਨੁਸਾਰ ਗੜ੍ਹਾ ਰੋਡ ’ਤੇ ਇਕ ਸ਼ਰਾਬ ਦੇ ਠੇਕੇ ਦੇ ਬਾਹਰ ਅਤੇ ਆਲੇ-ਦੁਆਲੇ ਧਮਕੀ ਭਰੇ ਸ਼ਬਦ ਲਿਖੇ ਬੋਰਡ ਲਾਏ ਜਾਣ ’ਤੇ ਮਾਹੌਲ ਤਣਾਅਪੂਰਨ ਹੋ ਗਿਆ ਸੀ। ਜਿਵੇਂ ਹੀ ਪੁਲਿਸ ਅਧਿਕਾਰੀਆਂ ਨੂੰ ਇਸ ਘਟਨਾ ਦੀ ਜਾਣਕਾਰੀ ਮਿਲੀ ਤਾਂ ਪੁਲਿਸ ਤੁਰੰਤ ਹਰਕਤ ਵਿਚ ਆਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਦੋਂ ਪੁਲਿਸ ਮਾਮਲੇ ਦੀ ਜਾਂਚ ਕਰਨ ਆਈ ਤਾਂ ਪੁਲਿਸ ਪਾਰਟੀ ‘ਤੇ ਨਿਹੰਗ ਸਿੰਘਾਂ ਨੇ ਹਮਲਾ ਕਰ ਦਿੱਤਾ।