MP ਬਣਨ ਮਗਰੋਂ ਮੀਤ ਹੇਅਰ ਨੇ ਛੱਡਿਆ ਮੰਤਰੀ ਦਾ ਅਹੁਦਾ, ਰਾਜਪਾਲ ਨੇ ਅਸਤੀਫ਼ਾ ਕੀਤਾ ਮਨਜ਼ੂਰ

ਪੰਜਾਬ ਦੇ ਬਰਨਾਲਾ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਹੈ। ਮੀਤ ਹੇਅਰ ਨੇ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਚੁਣੇ ਜਾਣ ਤੋਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਭੇਜਿਆ ਸੀ, ਜਿਸ ਨੂੰ ਪ੍ਰਵਾਨ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਹੁਣ ਖੇਡ ਵਿਭਾਗ ਮੁੱਖ ਮੰਤਰੀ ਭਗਵੰਤ ਮਾਨ ਕੋਲ ਰਹੇਗਾ। ਪੰਜਾਬ ਤੋਂ ‘ਆਪ’ ਦੇ ਤਿੰਨ ਸੰਸਦ ਮੈਂਬਰ ਚੁਣੇ ਗਏ ਹਨ। ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਤੋਂ ਚੋਣ ਲੜੀ ਸੀ ਅਤੇ ਜਿੱਤ ਹਾਸਿਲ ਕੀਤੀ ਸੀ। ਇਹ ਸੀਟ ਖਾਲੀ ਹੋਣ ਤੋਂ ਬਾਅਦ ਚੋਣ ਕਮਿਸ਼ਨ ਵੱਲੋਂ ਜਲਦੀ ਹੀ ਇਸ ਸੀਟ ‘ਤੇ ਉਪ ਚੋਣ ਕਰਵਾਈ ਜਾਵੇਗੀ।ਸਿਰਫ਼ ਸੰਗਰੂਰ ਹੀ ਨਹੀਂ, ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਰੰਧਾਵਾ, ਗਿੱਦੜਬਾਹਾ ਤੋਂ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਹੁਸ਼ਿਆਰਪੁਰ ਤੋਂ ਡਾ: ਰਾਜ ਕੁਮਾਰ ਚੱਬੇਵਾਲ ਦੇ ਸੰਸਦ ਪਹੁੰਚਣ ਮਗਰੋਂ ਇੱਥੇ ਵੀ ਉਪ ਚੋਣ ਹੋਣੀ ਹੈ। ਜਦੋਂਕਿ ਜਲੰਧਰ ਵਿੱਚ ਸ਼ੀਤਲ ਅੰਗੁਰਾਲ ਦੇ ਅਸਤੀਫੇ ਤੋਂ ਬਾਅਦ ਅਗਲੇ ਮਹੀਨੇ ਚੋਣਾਂ ਹੋ ਰਹੀਆਂ ਹਨ।

Leave a Reply

Your email address will not be published. Required fields are marked *