ਮੋਹਾਲੀ, 7 ਜੂਨ – ਸ਼੍ਰੋਮਣੀ ਅਕਾਲੀ ਦਲ ਦੇ ਆਗੂਆ ਤੇ ਵਰਕਰਾਂ ਵੱਲੋਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਰਿਹਾਇਸ਼ ਦਾ ਘਿਰਾਓ ਕਰਨ ਤੋਂ ਪਹਿਲਾਂ ਹੀ ਪੁਲਿਸ ਦੁਆਰਾ ਰੋਕੇ ਗਏ ਅਕਾਲੀ ਆਗੂਆਂ ਤੇ ਵਰਕਰਾਂ ਵੱਲੋਂ ਦਿੱਤੇ ਧਰਨੇ ਦੌਰਾਨ ਬੋਲਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੰਮੇ ਹੱਥੀ ਲਿਆ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਚਾਉਣਾ ਇੱਕ ਫੌਜ਼ੀ ਦਾ ਫਰਜ ਹੁੰਦਾ ਹੈ ਨਾ ਕਿ ਉਹ ਘਰ ਅੰਦਰ ਬੈਠ ਕੇ ਲੋਕਾਂ ਨੂੰ ਲੜਨ ਲਈ ਕਹੇ। ਇਸ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਨਾਂਅ ਅੱਗਿਓ ਕੈਪਟਨ ਹਟਾ ਦੇਣਾ ਚਾਹੀਦਾ ਹੈ।ਇਸ ਦੇ ਨਾਲ ਹੀ ਉਨ੍ਹਾਂ ਐਲਾਨ ਕੀਤਾ ਕਿ 15 ਜੂਨ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ।