ਪੰਜਾਬ ਵਿੱਚ ਹਰ ਰੋਜ਼ ਕਤਲ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਤਾਜ਼ਾ ਮਾਮਲਾ ਨਾਭਾ ਬਲਾਕ ਦੇ ਪਿੰਡ ਕਲਰ ਕੋਟ ਵਿਖੇ ਸਾਹਮਣੇ ਆਇਆ। ਜਿੱਥੇ ਬੀਤੀ ਦੇਰ ਰਾਤ ਮਾਤਾ ਸ਼ੀਤਲਾ ਮੰਦਰ ਵਿੱਚ ਭਾਰੀ ਮੇਲਾ ਭਰਦਾ ਹੈ ਅਤੇ ਸੈਂਕੜਿਆਂ ਦੀ ਤਾਦਾਦ ਵਿੱਚ ਸ਼ਰਧਾਲੂ ਰਾਤ ਨੂੰ ਹੀ ਮੱਥਾ ਟੇਕਣ ਲਈ ਲਾਈਨਾਂ ਵਿੱਚ ਲੱਗ ਜਾਂਦੇ ਹਨ। ਮ੍ਰਿਤਕ ਕਰਨਵੀਰ ਸਿੰਘ ਵੀ ਆਪਣੇ ਦੋਸਤਾਂ ਨਾਲ ਦੇਰ ਰਾਤ ਮੱਥਾ ਟੇਕਣ ਦੇ ਲਈ ਆਇਆ ਸੀ ਅਤੇ ਅਣਪਛਾਤੇ ਨੌਜਵਾਨਾਂ ਵੱਲੋਂ ਕਰਨਵੀਰ ਦਾ ਤੇਜਧਾਰ ਹਥਿਆਰਾਂ ਦੇ ਨਾਲ ਮੰਦਰ ਦੇ ਬਾਹਰ ਕਤਲ ਕਰ ਦਿੱਤਾ ਪੁਲਿਸ ਵੱਲੋਂ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਨਾਭਾ ਬਲਾਕ ਦੇ ਪਿੰਡ ਕਲਰ ਕੋਟ ਵਿਖੇ ਉਦੋਂ ਸਨਸਨੀ ਫੈਲ ਗਈ ਜਦੋਂ ਬੀਤੀ ਦੇਰ ਰਾਤ ਮਾਤਾ ਸ਼ੀਤਲਾ ਮੰਦਿਰ ਵਿੱਚ ਮੱਥਾ ਟੇਕਣ ਗਏ ਕਰਨਵੀਰ ਸਿੰਘ 20 ਸਾਲਾਂ ਦਾ ਅਣਪਛਾਤੇ ਨੌਜਵਾਨਾਂ ਵੱਲੋਂ ਮੰਦਰ ਦੇ ਬਾਹਰ ਕਤਲ ਕਰ ਦਿਤਾ। ਮ੍ਰਿਤਕ ਭਵਾਨੀਗੜ੍ਹ ਦੇ ਨਜ਼ਦੀਕ ਪਿੰਡ ਬਖਤੜੇ ਦਾ ਰਹਿਣ ਵਾਲਾ ਸੀ। ਮ੍ਰਿਤਕ ਦੀ ਲਾਸ਼ ਨਾਭਾ ਦੇ ਸਰਕਾਰੀ ਹਸਪਤਾਲ ਵਿੱਚ ਪੋਸਟਮਾਰਟਮ ਦੇ ਲਈ ਰੱਖ ਦਿੱਤੀ ਗਈ ਹੈ ਪੁਲਿਸ ਵੱਲੋਂ ਅਣਪਛਾਤੇ ਨੌਜਵਾਨਾਂ ਦੇ ਖਿਲਾਫ ਧਾਰਾ 302 ਦੇ ਤਹਿਤ ਮਾਮਲਾ ਦਰਜ ਕਰਕੇ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੇ ਛੋਟੇ ਭਰਾ ਨੇ ਦੱਸਿਆ ਕਿ ਮੇਰੇ ਭਰਾ ਦਾ ਕਿਰਚਾਂ ਨਾਲ ਵਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਹੈ ਪਰ ਸਾਡੀ ਤਾਂ ਕਿਸੇ ਨਾਲ ਕੋਈ ਦੁਸ਼ਮਣੀ ਵੀ ਨਹੀਂ ਸੀ। ਇਸ ਮੌਕੇ ਤੇ ਮ੍ਰਿਤਕ ਕਰਨਵੀਰ ਸਿੰਘ ਦੇ ਭਰਾ ਵਿਕਰਮ ਸਿੰਘ ਨੇ ਦੱਸਿਆ ਕਿ ਮੇਰਾ ਭਰਾ ਮੱਥਾ ਟੇਕਣ ਦੇ ਲਈ ਆਇਆ ਸੀ ਅਤੇ ਇਸ ਦੇ ਨਾਲ ਦੋਸਤ ਵੀ ਸਨ ਪਰ ਦੇਰ ਰਾਤ ਅਣਪਛਾਤੇ ਵਿਅਕਤੀਆਂ ਵੱਲੋਂ ਮੇਰੇ ਭਰਾ ਦੇ ਦਿਲ ਵਿੱਚ ਕਿਰਚ ਮਾਰ ਦਿੱਤੀ ਅਤੇ ਉਸਦੀ ਮੌਕੇ ਤੇ ਹੀ ਮੌਤ ਹੋ ਗਈ। ਜਦੋਂ ਕਿ ਸਾਡੀ ਕਿਸੇ ਨਾਲ ਵੀ ਦੁਸ਼ਮਣੀ ਨਹੀਂ ਹੈ ਅਸੀਂ ਤਾਂ ਇਹੀ ਮੰਗ ਕਰਦੇ ਹਾਂ ਕਿ ਦੋਸ਼ੀਆਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।