ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਮੁਲਾਜ਼ਮਾਂ ਲਈ ਖ਼ੁਸ਼ਖ਼ਬਰੀ ਹੈ। ਪੰਜਾਬ ਦੇ ਰਾਜਪਾਲ ਨੇ 6ਵੇਂ ਤਨਖਾਹ ਕਮਿਸ਼ਨ ਤਹਿਤ ਪੇਅ ਸਕੇਲ ਲਾਗੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਸੋਧਿਆ ਹੋਇਆ ਪੇ ਸਕੇਲ 1 ਜੁਲਾਈ 2024 ਤੋਂ ਦਿੱਤਾ ਜਾਵੇਗਾ। ਇਹ ਹੁਕਮ ਜਲੰਧਰ ਵਿਚ ਜ਼ਿਮਨੀ ਚੋਣਾਂ ਤੋਂ ਮਗਰੋਂ ਲਾਗੂ ਹੋਵੇਗਾ। ਰਾਜਪਾਲ ਨੇ ਸੂਬੇ ਦੇ ਸਾਰੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ (ਏਡਿਡ ਸਕੂਲਾਂ) ਦੇ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੂੰ ਸਰਕਾਰੀ ਕਰਮਚਾਰੀਆਂ ਵਾਂਗ ਪੰਜਾਬ ਰਾਜ ਦੇ ਛੇਵੇਂ ਤਨਖਾਹ- ਕਮਿਸ਼ਨ ਦੀਆਂ ਸ਼ਿਫਾਰਸ਼ਾਂ ਮੁਤਾਬਕ ਸੋਧੇ ਤਨਖਾਹ ਸਕੇਲ ਲਾਗੂ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਇਨ੍ਹਾਂ ਸੋਧੇ ਤਨਖਾਹ-ਸਕੇਲਾਂ ਅਨੁਸਾਰ ਬਣਦੇ ਏਰੀਅਰ ਬਾਰੇ ਫੈਸਲਾ ਬਾਅਦ ਵਿੱਚ ਲਿਆ ਜਾਵੇਗਾ। ਹੁਕਮਾਂ ਮੁਤਾਬਕ ਜਲੰਧਰ ਵਿੱਚ ਜ਼ਿਮਨੀ ਚੋਣਾ ਕਾਰਨ ਪੰਜਾਬ ਦੇ ਕੁਝ ਇਲਾਕਿਆਂ ਵਿੱਚ ਚੋਣ ਜ਼ਾਬਤਾ ਲਾਗੂ ਹੈ, ਜਿਸ ਕਰਕੇ ਆਦਰਸ਼ ਚੋਣ ਜਾਬਤਾ ਵਾਲੇ ਇਲਾਕਿਆਂ ਨੂੰ ਛੱਡ ਕੇ ਇਹ ਹੁਕਮ ਪੂਰੇ ਸੂਬੇ ‘ਤੇ ਲਾਗੂ ਹੋਵੇਗਾ, ਜਦਕਿ ਚੋਣਾਂ ਮਗਰੋਂ ਰਹਿੰਦੇ ਇਲਾਕਿਆਂ ਵਿੱਚ ਵੀ ਹੁਕਮ ਲਾਗੂ ਹੋ ਜਾਵੇਗਾ।