ਅੰਮ੍ਰਿਤਸਰ ਵਿਚ ਪੁਲਿਸ ਨੇ ਦੋ ਵੱਖ-ਵੱਖ ਮਾਮਲਿਆਂ ਵਿਚ ਲਗਭਗ 56 ਕਰੋੜ ਦੀ ਹੈਰੋਇਨ ਜ਼ਬਤ ਕੀਤੀ ਹੈ। ਪੁਲਿਸ ਨੇ 3 ਤਸਕਰਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇੰਨਾ ਹੀ ਨਹੀਂ ਪੁਲਿਸ ਨੇ ਤਿੰਨਾਂ ਕੋਲੋਂ ਡਰੱਗ ਮਨੀ ਵੀ ਜ਼ਬਤ ਕੀਤੀ ਹੈ। ਪੁਲਿਸ ਨੇ ਦੋਵੇਂ ਮਾਮਲਿਆਂ ਵਿਚ NDPS ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਕਮਿਸ਼ਨਰ ਰਣਜੀਤ ਸਿੰਘ ਢਿੱਲੋਂ ਜਲਦ ਹੀ ਇਸ ਮਾਮਲੇ ਸਬੰਧੀ ਜਾਣਕਾਰੀ ਸਾਂਝੀ ਕਰਨਗੇ। ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋ ਵੱਖ-ਵੱਖ ਮਾਮਲਿਆਂ ਵਿਚ 9.2 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਤੇ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਪਹਿਲੇ ਮਾਮਲੇ ਵਿਚ ਪੁਲਿਸ ਸਟੇਸ਼ਨ ਛੇਹਰਟਾ ਨੇ ਸ਼ਿਵ ਇਨਕਲੇਵ ਰਾਜਾਸਾਂਸੀ ਗ੍ਰਾਮੀਣ ਖੇਤਰ ਤੋਂ 2 ਡਰੱਗ ਤਸਕਰਾਂ ਨੂੰ ਫੜਿਆ ਹੈ। ਦੂਜੇ ਮਾਮਲੇ ਵਿਚ ਪੁਲਿਸ ਸਟੇਸ਼ਨ ਰਣਜੀਤ ਐੇਵੇਨਿਊ ਨੇ ਇਕ ਡਰੱਗ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ ਤੇ 1 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਦੋਵੇਂ ਮਾਮਲਿਆਂ ਵਿਚ NDPS ਅਧਿਨਿਯਮ ਤਹਿਤ FIR ਦਰਜ ਕੀਤੀ ਗਈ ਹੈ। ਤਿੰਨੋਂ ਮੁਲਜ਼ਮਾਂ ਤੋਂ ਪੁੱਛਗਿਛ ਦੇ ਬਾਅਦ ਬੈਕਵਰਡ ਤੇ ਫਾਰਵਰਡ ਲਿੰਕ ਦੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ।