ਮਾਂ ਨੇ PubG ਖੇਡਣ ਤੋਂ ਕੀਤਾ ਮਨ੍ਹਾ , 17 ਸਾਲਾ ਬੇਟੇ ਨੇ ਚੁੱਕਿਆ ਖੌਫਨਾਕ ਕਦਮ

ਜਲੰਧਰ ਦੇ ਮਾਡਲ ਟਾਊਨ ‘ਚ ਆਪਣੀ ਮਾਂ ਵੱਲੋਂ PubG ਖੇਡਣ ਤੋਂ ਰੋਕਣ ‘ਤੇ ਇਕ 17 ਸਾਲਾ ਲੜਕੇ ਨੇ ਖੁਦਕੁਸ਼ੀ ਕਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮ੍ਰਿਤਕ ਦੀ ਪਛਾਣ ਕਰਨਵੀਰ ਸਿੰਘ ਵਜੋਂ ਹੋਈ ਹੈ ,ਜੋ 12ਵੀਂ ਜਮਾਤ ਵਿੱਚ ਪੜ੍ਹਦਾ ਸੀ। ਬੇਟੇ ਦੇ ਇਸ ਖੌਫਨਾਕ ਕਦਮ ਨਾਲ ਪੂਰਾ ਪਰਿਵਾਰ ਗਹਿਰੇ ਸਦਮੇ ‘ਚ ਹੈ। ਪੀੜਤ ਰਾਮਚੰਦਰ ਨੇ ਦੱਸਿਆ ਕਿ ਉਹ ਇੱਕ ਪ੍ਰਾਈਵੇਟ ਕੰਪਨੀ ਵਿੱਚ ਸੀਨੀਅਰ ਲਾਈਨ ਮੈਨ ਅਫਸਰ ਹੈ। ਜਦੋਂ ਉਸ ਦਾ ਬੇਟਾ ਆਪਣੇ ਮੋਬਾਈਲ ‘ਤੇ ਗੇਮ ਖੇਡ ਰਿਹਾ ਸੀ ਤਾਂ ਉਸ ਦੀ ਪਤਨੀ ਨੇ ਉਸ ਨੂੰ ਝਿੜਕਿਆ ਅਤੇ ਉਸਨੂੰ ਮੋਬਾਈਲ ਰੱਖਣ ਲਈ ਕਿਹਾ। ਇਸ ਤੋਂ ਬੇਟਾ ਇੰਨਾ ਨਿਰਾਸ਼ ਹੋ ਗਿਆ ਕਿ ਉਸ ਨੇ ਆਪਣੇ ਕਮਰੇ ‘ਚ ਜਾ ਕੇ ਫਾਹਾ ਲੈ ਲਿਆ। ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬੱਚੇ ਦੀ ਮੌਤ ਕਾਰਨ ਪਰਿਵਾਰ ‘ਚ ਮਾਤਮ ਦਾ ਮਾਹੌਲ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਮ੍ਰਿਤਕ ਪਿਛਲੇ ਕਾਫੀ ਸਮੇਂ ਤੋਂ ਬਿਮਾਰ ਸੀ। ਸਕੂਲ ਦੀਆਂ ਛੁੱਟੀਆਂ ਹੋਣ ‘ਤੇ ਉਹ ਆਪਣਾ ਜ਼ਿਆਦਾਤਰ ਸਮਾਂ ਆਪਣੇ ਮੋਬਾਈਲ ‘ਤੇ ਗੇਮ ਖੇਡ ਕੇ ਬਤੀਤ ਕਰਦਾ ਸੀ। ਇਸ ਕਾਰਨ ਮਾਂ ਨੇ ਬੀਤੀ ਰਾਤ ਬੱਚੇ ਨੂੰ ਝਿੜਕਿਆ ਅਤੇ ਉਸ ਨੇ ਕਮਰੇ ਵਿੱਚ ਜਾ ਕੇ ਫਾਹਾ ਲੈ ਲਿਆ। ਕਥਿਤ ਤੌਰ ‘ਤੇ ਜਲੰਧਰ ਪੁਲਿਸ ਦੇ ਏਸੀਪੀ ਹਰਜਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਕੁਝ ਨਹੀਂ ਹੈ, ਬੱਚਾ ਪਰਵਾਸੀ ਪਰਿਵਾਰ ਦਾ ਸੀ। ਉਹ ਮਾਨਸਿਕ ਤੌਰ ‘ਤੇ ਕਾਫੀ ਪ੍ਰੇਸ਼ਾਨ ਸੀ। ਉਹ ਮਾਡਲ ਟਾਊਨ ਵਿੱਚ ਕਿਸੇ ਦੇ ਘਰ ਕੇਅਰਟੇਕਰ ਦਾ ਕੰਮ ਕਰਦਾ ਸੀ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਜਲਦੀ ਹੀ ਪੁਲਿਸ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਰਵਾਈ ਕਰੇਗੀ।

Leave a Reply

Your email address will not be published. Required fields are marked *