ਆਰਟ ਐਂਡ ਕ੍ਰਾਫ਼ਟ ਦੇ ਬੇਰੁਜ਼ਗਾਰ ਅਧਿਆਪਕਾਂ ਵਲੋਂ ਸੂਬਾ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ

ਅੱਜ ਇਥੇ ਆਰਟ ਐਂਡ ਕ੍ਰਾਫ਼ਟ ਦੇ ਬੇਰੁਜ਼ਗਾਰ ਅਧਿਆਪਕਾਂ ਵਲੋਂ ਸੂਬਾ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਮੰਗ ਕੀਤੀ ਕਿ ਆਰਟ ਐਂਡ ਕ੍ਰਾਫ਼ਟ ਅਧਿਆਪਕਾਂ ਦੀ ਭਰਤੀ ਲਈ ਯੋਗਤਾ ’ਚ ਕੀਤਾ ਹੋਇਆ ਬੇਲੋੜਾ ਵਾਧਾ ਜਲਦ ਤੋਂ ਜਲਦ ਵਾਪਸ ਲਿਆ ਜਾਵੇ ਅਤੇ ਪੀ.ਐਸ.ਟੀ.ਈ.ਟੀ. ਪਾਸ ਨੂੰ 2021 ਵਿਚ ਪਿਛਲੀ ਸਰਕਾਰ ਵਲੋਂ ਕੱਢੀਆਂ ਗਈਆਂ 250 ਪੋਸਟਾਂ ਲਈ ਯੋਗ ਕਰਾਰ ਦਿੱਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਮਰ ਹੱਦ ਵਿਚ 10 ਸਾਲ ਦਾ ਵਾਧਾ ਕੀਤਾ ਜਾਵੇ। ਯੂਨੀਅਨ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਤੋਂ ਜਲਦੀ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਹੋਰ ਵੀ ਤਿੱਖਾ ਕੀਤਾ ਜਾਵੇਗਾ ਅਤੇ ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਵਿਚ ਵੀ ਸਰਕਾਰ ਨੂੰ ਇਸ ਵਿਰੋਧ ਦਾ ਸਾਹਮਣਾ ਕਰਨਾ ਪਵੇਗਾ।

Leave a Reply

Your email address will not be published. Required fields are marked *