ਤਪਾ ਮੰਡੀ ਦੇ ਪਿੰਡ ਕਹਾਨੇ ਕੇ ‘ਚ ਵੱਡੀ ਵਾਰਦਾਤ, ਅਣਪਛਾਤਿਆਂ ਨੇ ਨਿਹੰਗ ਸਿੰਘ ਨੂੰ ਉਤਾਰਿਆ ਮੌਤ ਦੇ ਘਾਟ

ਜ਼ਿਲ੍ਹਾ ਬਰਨਾਲਾ ਦੀ ਸਬ ਡਵੀਜ਼ਨ ਤਪਾ ਮੰਡੀ ਦੇ ਪਿੰਡ ਕਹਾਨੇ ਕੇ ਵਿੱਚ ਇੱਕ ਨਿਹੰਗ ਸਿੰਘ ਦਾ ਬੇਰਹਿਮੀ ਨਾਲ ਕਤਲ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਤੇਜ਼ਧਾਰ ਹਥਿਆਰਾਂ ਨਾਲ ਨਿਹੰਗ ਸਿੰਘ ਦੇ ਚਿਹਰੇ ਅਤੇ ਗਰਦਨ ‘ਤੇ ਵਾਰ ਕੀਤੇ ਗਏ। ਮ੍ਰਿਤਕ ਦੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਮ੍ਰਿਤਕ ਬਚਪਨ ਤੋਂ ਪਿੰਡ ਵਿੱਚ ਰਹਿ ਰਿਹਾ ਸੀ। ਉਹ ਬੱਚਿਆਂ ਨੂੰ ਗੁਰਬਾਣੀ ਵੀ ਸੁਣਾਉਂਦਾ ਸੀ। ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਉਨ੍ਹਾਂ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਗਿਆਨੀ ਗੁਰਦਿਆਲ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਅਤੇ ਪਿੰਡ ਵਾਸੀਆਂ ਨੇ ਦੱਸਿਆ ਕਿ ਨਿਹੰਗ ਸਿੰਘ ਗੁਰਦਿਆਲ ਸਿੰਘ ਬੁੱਢਾ ਦਲ ਨਾਲ ਸਬੰਧਿਤ ਸੀ ਅਤੇ 25 ਸਾਲਾਂ ਤੋਂ ਪਿੰਡ ਵਿੱਚ ਉਨ੍ਹਾਂ ਵੱਲੋਂ ਬਣਾਏ ਘਰ ਵਿੱਚ ਇਕੱਲਾ ਰਹਿੰਦਾ ਸੀ। ਪਰ ਰਾਤ ਕਰੀਬ 1 ਵਜੇ ਕੁਝ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਨਿਹੰਗ ਗੁਰਦਿਆਲ ਸਿੰਘ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਇਸ ਘਟਨਾ ਬਾਰੇ ਲੋਕਾਂ ਨੂੰ ਸਵੇਰੇ ਪਤਾ ਲੱਗ ਗਿਆ। ਮ੍ਰਿਤਕ ਦੀ ਲਾਸ਼ ਘਰ ਦੇ ਵਿਹੜੇ ‘ਚ ਖੂਨ ਨਾਲ ਲੱਥਪੱਥ ਮਿਲੀ। ਉਨ੍ਹਾਂ ਨੇ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ। ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ਤੇ ਪਹੁੰਚੀ। ਨਾਲ ਹੀ ਫੋਰੈਂਸਿਕ ਟੀਮ ਵੀ ਮੌਕੇ ਤੇ ਪਹੁੰਚੀ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਦਾ ਕਤਲ ਕਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ‘ਤੇ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਇੰਚਾਰਜ ਜਗਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਨਵੇਂ ਬਣੇ ਕਾਨੂੰਨ ਤਹਿਤ ਅਣਪਛਾਤੇ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ CCTV ਵੀ ਖੰਗਾਲੇ ਜਾ ਰਹੇ ਹਨ।

Leave a Reply

Your email address will not be published. Required fields are marked *