ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। CM ਮਾਨ ਨੇ ਕਾਂਗਰਸ ਪਾਰਟੀ ਦੇ 2 ਮੌਜੂਦਾ ਕੌਂਸਲਰਾਂ ਤੇ ਇੱਕ ਸੀਨੀਅਰ ਆਗੂ ਨੂੰ ਆਮ ਆਦਮੀ ਪਾਰਟੀ ਵਿੱਚ ਕਰਵਾਇਆ ਹੈ। ਅੱਜ CM ਭਗਵੰਤ ਮਾਨ ਦੀ ਅਗਵਾਈ ਵਿੱਚ ਕਾਂਗਰਸੀ ਕੌਂਸਲਰ ਤਰਸੇਮ ਲਖੋਤਰਾ ਤੇ ਅਨਮੋਲ ਗਰੋਵਰ ਅਤੇ ਸੀਨੀਅਰ ਕਾਂਗਰਸੀ ਆਗੂ ਕਮਲ ਲੋਚ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ। CM ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਪਾਰਟੀ ਵਿਚ ਰਸਮੀ ਤੌਰ ’ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਪੰਜਾਬ ਹਿਤੈਸ਼ੀ ਸਾਰੇ ਲੋਕਾਂ ਦਾ ਸਵਾਗਤ ਹੈ। ਵਿਰੋਧੀ ਪਾਰਟੀਆਂ ਦੇ ਆਗੂ ਲਗਾਤਾਰ ‘ਆਪ’ ਵਿੱਚ ਸ਼ਾਮਿਲ ਹੋ ਰਹੇ ਹਨ।