ਐਮ ਪੀ ਕੰਗਨਾ ਰਣੌਤ ਦੇ ਥੱਪੜ ਮਾਰਨ ਵਾਲੀ ਕੁਲਵਿੰਦਰ ਕੌਰ ਖਿਲਾਫ ਵੱਡੀ ਕਾਰਵਾਈ ਕੀਤੀ ਗਈ ਹੈ। ਕੁਲਵਿੰਦਰ ਕੌਰ ਦੀ ਪੰਜਾਬ ਤੋਂ ਮੀਲਾਂ ਦੂਰ ਬਦਲੀ ਕੀਤੀ ਗਈ ਹੈ। CISF ਦੀ ਮੁਲਾਜ਼ਮ ਕੁਲਵਿੰਦਰ ਕੌਰ ਦੀ ਚੰਡੀਗੜ੍ਹ ਤੋਂ ਬੰਗਲੌਰ ਵਿਚ ਬਦਲੀ ਕੀਤੀ ਗਈ ਹੈ। ਦੱਸ ਦੇਈਏ ਕਿ ਕਿਸਾਨਾਂ ਬਾਰੇ ਮਾੜਾ ਬੋਲਣ ‘ਤੇ ਕੁਲਵਿੰਦਰ ਕੌਰ ਨੇ 6 ਜੂਨ ਨੂੰ ਚੰਡੀਗੜ੍ਹ ਏਅਰਪੋਰਟ ‘ਤੇ ਕੰਗਨਾ ਰਣੌਤ ਦੇ ਥੱਪੜ ਮਾਰਿਆ ਸੀ। ਥੱਪੜ ਕਾਂਡ ਮਗਰੋਂ ਕੁਲਵਿੰਦਰ ਕੌਰ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ ਤੇ ਮਾਮਲੇ ‘ਚ ਮੋਹਾਲੀ ਪੁਲਿਸ ਨੇ SIT ਵੀ ਬਣਾਈ ਸੀ।