ਇਸ ਦਿਨ ਤੋਂ ਮਿਲਣਗੇ ਔਰਤਾਂ ਨੂੰ 1000 ਰੁਪਏ, CM ਮਾਨ ਦੀ ਪਤਨੀ ਨੇ ਖੁਦ ਆਖੀ ਗੱਲ

ਪੰਜਾਬ ਦੀਆਂ ਔਰਤਾਂ ਲਈ ਖੁਸ਼ੀ ਵਾਲੀ ਖਬਰ ਸਾਹਮਣੇ ਆਈ ਹੈ। ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲਣ ਵਾਲੀ ਦੀ ਗੱਲ ‘ਤੇ ਮੋਹਰ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦੀ ਤਿਆਰੀ ਕਰ ਲਈ ਹੈ ਅਤੇ ਇਹ ਸਾਲ 2024 ਦੇ ਅੰਤ ਤੋਂ ਪਹਿਲਾਂ ਔਰਤਾਂ ਦੇ ਖ਼ਾਤਿਆਂ ਵਿੱਚ ਆ ਜਾਣਗੇ। ਦੱਸ ਦਈਏ ਕਿ ਡਾਕਟਰ ਗੁਰਪ੍ਰੀਤ ਕੌਰ ਨੇ ਜਲੰਧਰ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਸਮੱਸਿਆਵਾਂ ਦਾ ਮੌਕੇ ‘ਤੇ ਹੀ ਨਿਪਟਾਰਾ ਵੀ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੇ ਦਰਵਾਜ਼ੇ ਲੋਕਾਂ ਲਈ ਹਮੇਸ਼ਾ ਖੁੱਲ੍ਹੇ ਹਨ। ਜਲੰਧਰ ਦੀਆਂ ਜ਼ਿਮਨੀ ਚੋਣਾਂ ਦੌਰਾਨ ਲੋਕਾਂ ਨੇ ਉਸ ਦੇ ਪਰਿਵਾਰ ਨੂੰ ਜੋ ਪਿਆਰ ਦਿੱਤਾ, ਉਸ ਨੂੰ ਉਹ ਭੁੱਲ ਨਹੀਂ ਸਕਦਾ। ਇਸ ਲਈ ਸਾਡੇ ਦਰਵਾਜ਼ੇ ਖ਼ਾਸ ਕਰਕੇ ਜਲੰਧਰ ਦੇ ਲੋਕਾਂ ਲਈ ਹਮੇਸ਼ਾ ਖੁੱਲ੍ਹੇ ਰਹਿਣਗੇ ਅਤੇ ਉਹ ਉਨ੍ਹਾਂ ਦੀ ਸੇਵਾ ਕਰਕੇ ਖ਼ੁਸ਼ੀ ਮਿਲੇਗੀ।

Leave a Reply

Your email address will not be published. Required fields are marked *