ਮੁਕੇਰੀਆਂ ਵੱਡੀ ਘਟਨਾ, ਪ੍ਰੇਮ ਸਬੰਧਾਂ ਕਾਰਨ ਕੁੜੀ-ਮੁੰਡੇ ਨੇ ਨਹਿਰ ‘ਚ ਮਾਰੀ ਛਾਲ, ਲੜਕੀ ਦੀ ਹੋਈ ਮੌਤ

ਹੁਸ਼ਿਆਰਪੁਰ ਦਸੂਹਾ ਦੇ ਕਸਬਾ ਉੱਚੀ ਬੱਸੀ ਨਜ਼ਦੀਕ ਮੁਕੇਰੀਆਂ ਹਾਈਡਲ ਨਹਿਰ ਵਿੱਚ ਅੱਜ ਇੱਕ ਨੌਜਵਾਨ ਜੋੜੇ ਨੇ ਛਲਾਂਗ ਲਗਾ ਦਿੱਤੀ। ਜਿਸ ਕਾਰਨ ਲੜਕੀ ਦੀ ਮੌਤ ਹੋ ਗਈ ਪਰ ਲੜਕੇ ਨੂੰ ਲੋਕਾਂ ਨੇ ਬਚਾ ਲਿਆ। ਜਾਣਕਾਰੀ ਅਨੁਸਾਰ ਇਹ ਘਟਨਾ ਸਵੇਰੇ 11 ਵਜੇ ਦੀ ਹੈ ਜਦ ਦਸੂਹਾ ਮੁਕੇਰੀਆਂ ਮੁੱਖ ਸੜਕ ਤੇ ਕਸਬਾ ਉੱਚੀਬਸੀ ਨਹਿਰ ਤੇ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ ਇੱਕ ਜੋੜੇ ਨੇ ਮੋਟਰਸਾਈਕਲ ਪੁੱਲ ਤੇ ਖੜਾ ਕਰ ਨਹਿਰ ਵਿੱਚ ਛਲਾਂਗ ਲਗਾ ਦਿੱਤੀ ਸੰਯੋਗ ਦੀ ਗੱਲ ਹੈ ਕਿ ਉਸ ਸਮੇਂ ਇੱਕ ਨੌਜਵਾਨ ਅਮਰਜੀਤ ਜੋ ਲੋਕਾਂ ਨੂੰ ਡੁੱਬਣ ਤੋਂ ਬਚਾਉਣ ਵਾਲੀ ਰੈਸਕਿਊ ਟੀਮ ਵਿੱਚ ਕੰਮ ਕਰਦਾ ਹੈ ਉਥੋਂ ਗੁਜ਼ਰ ਰਿਹਾ ਸੀ ਅਮਰਜੀਤ ਨੇ ਇਹਨਾਂ ਨੂੰ ਸ਼ਲਾਂਗ ਲਗਾਉਂਦੇ ਹੋਏ ਦੇਖ ਲਿਆ। ਅਮਰਜੀਤ ਦਾ ਕਹਿਣਾ ਹੈ ਕਿ ਉਸਨੇ ਤੁਰੰਤ ਦੋਨਾਂ ਨੂੰ ਬਚਾਉਣ ਦੇ ਲਈ ਨਹਿਰ ਵਿੱਚ ਛਲਾਂਗ ਲਗਾ ਦਿੱਤੀ ਅਤੇ ਲੜਕੇ ਨੂੰ ਬਚਾ ਲਿਆ ਪਰ ਲੜਕੀ ਦੀ ਡੁੱਬਣ ਨਾਲ ਮੌਤ ਹੋ ਗਈ। ਇਸ ਮਾਮਲੇ ਵਿੱਚ ਹੋਰ ਜਾਣਕਾਰੀ ਦਿੰਦੇ ਹੋਏ ਥਾਣਾ ਪ੍ਰਭਾਰੀ ਦਸੂਹਾ ਹਰ ਪ੍ਰੇਮ ਸਿੰਘ ਨੇ ਦੱਸਿਆ ਕਿ ਮ੍ਰਿਤਕ ਲੜਕੀ ਦੀ ਪਹਿਚਾਨ ਮਨਪ੍ਰੀਤ ਕੌਰ ਪੁੱਤਰੀ ਪਰਮਜੀਤ ਸਿੰਘ ਅਤੇ ਲੜਕਾ ਕਰਨ ਸਿੰਘ ਪੁੱਤਰ ਹਰਜਿੰਦਰ ਸਿੰਘ ਦੇ ਰੂਪ ਵਿੱਚ ਹੋਈ ਹੈ। ਦੋਨਾਂ ਨੇ ਨਹਿਰ ਵਿੱਚ ਛਲਾਂਗ ਲਗਾਈ ਸੀ। ਜਿਸ ਵਿੱਚ ਲੜਕੀ ਦੀ ਮੌਤ ਹੋ ਗਈ ਪ੍ਰੰਤੂ ਲੜਕੇ ਨੂੰ ਬਚਾ ਲਿਆ ਗਿਆ। ਮ੍ਰਿਤਕ ਲੜਕੀ ਮਨਪ੍ਰੀਤ ਦੀ ਲਾਸ਼ ਨੂੰ ਦਸੂਹਾ ਮੋਰਚੇ ਵਿੱਚ ਰਖਵਾ ਦਿੱਤਾ ਗਿਆ ਹੈ ਅਤੇ ਦੋਨਾਂ ਬੱਚਿਆਂ ਦੇ ਪਰਿਵਾਰਿਕ ਮੈਂਬਰਾਂ ਨੂੰ ਥਾਣੇ ਬੁਲਾ ਕੇ ਉਹਨਾਂ ਦੇ ਬਿਆਨਾਂ ਦੇ ਆਧਾਰ ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਉੱਥੇ ਲੜਕੀ ਮਨਪ੍ਰੀਤ ਦੀ ਮਾਤਾ ਦਾ ਆਰੋਪ ਹੈ ਕਿ ਮੇਰੀ ਬੇਟੀ ਦਸਵੀਂ ਕਲਾਸ ਵਿੱਚ ਪੜ੍ਹਦੀ ਸੀ ਅਤੇ 16 ਸਾਲ ਦੀ ਹੈ। ਇਹ ਲੜਕਾ ਕਰਨ ਅਕਸਰ ਉਸ ਨੂੰ ਤੰਗ ਪਰੇਸ਼ਾਨ ਕਰਦਾ ਰਹਿੰਦਾ ਸੀ। ਲੜਕੀ ਦੀ ਮਾਂ ਦਾ ਕਹਿਣਾ ਹੈ ਕਿ ਮੇਰੀ ਬੇਟੀ ਅਜਿਹਾ ਕਦਮ ਨਹੀਂ ਉਠਾ ਸਕਦੀ। ਉਸਨੂੰ ਜਬਰਦਸਤੀ ਨਹਿਰ ਵਿੱਚ ਸੁੱਟਿਆ ਗਿਆ ਹੈ।

Leave a Reply

Your email address will not be published. Required fields are marked *