ਪੰਜਾਬ ਦੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਚੁਣੇ ਗਏ ਅੰਮ੍ਰਿਤਪਾਲ ਸਿੰਘ ਸੰਸਦ ਭਵਨ ਪਹੁੰਚ ਗਏ ਹਨ। ਉਨ੍ਹਾਂ ਦੀ ਸੁਰੱਖਿਆ ਦੀ ਸਾਰੀ ਜ਼ਿੰਮੇਵਾਰੀ ਅੰਮ੍ਰਿਤਸਰ ਪੁਲਿਸ ਨੂੰ ਦਿੱਤੀ ਗਈ ਹੈ। ਐਸਐਸਪੀ ਰੈਂਕ ਦੇ ਅਧਿਕਾਰੀ ਦੀ ਅਗਵਾਈ ਹੇਠ ਕਰੀਬ 8 ਮੁਲਾਜ਼ਮ ਸੁਰੱਖਿਆ ਲਈ ਤਾਇਨਾਤ ਕੀਤੇ ਗਏ ਹਨ। ਅੰਮ੍ਰਿਤਪਾਲ ਨੇ ਕਾਲੇ ਰੰਗ ਦੀ ਪੈਂਟ ਅਤੇ ਸੰਤਰੀ ਰੰਗ ਦੀ ਪੱਗ ਬੰਨ੍ਹੀ ਹੋਈ ਹੈ। ਅੰਮ੍ਰਿਤਪਾਲ ਦੇ ਸੰਸਦ ਭਵਨ ਪਹੁੰਚਣ ਤੋਂ ਬਾਅਦ ਦਿੱਲੀ ਪੁਲਿਸ ਉਸਦੇ ਪਰਿਵਾਰ ਕੋਲ ਪਹੁੰਚ ਗਈ ਹੈ। ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਗੁਰਦੁਆਰਾ ਰਕਾਬਗੰਜ ਦਿੱਲੀ ਵਿਖੇ ਰਹਿ ਰਹੇ ਹਨ। ਇੱਥੋਂ ਕਰੀਬ 6 ਵਿਅਕਤੀਆਂ ਨੂੰ ਪੁਲਿਸ ਸੁਰੱਖਿਆ ਹੇਠ ਅੰਮ੍ਰਿਤਪਾਲ ਨੂੰ ਮਿਲਣ ਲਈ ਲਿਜਾਇਆ ਜਾਵੇਗਾ। ਹਾਲਾਂਕਿ ਉਨ੍ਹਾਂ ਦੇ ਪਿਤਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸਹੁੰ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਜਾ ਰਹੀ ਹੈ।