ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਬਣੇ ਸਾਂਸਦ

ਸਲੋਹ ਹਲਕੇ ਤੋਂ ਲੇਬਰ ਪਾਰਟੀ ਦੇ ਉਮੀਦਵਾਰ ਤਨਮਨਜੀਤ ਸਿੰਘ ਢੇਸੀ ਤੀਜੀ ਵਾਰ ਸਾਂਸਦ ਚੁਣੇ ਗਏ ਹਨ। ਉਨ੍ਹਾਂ ਨੇ ਇੰਡੀਪੈਂਡੈਂਟ ਨੈਟਵਰਕ ਦੇ ਅਜ਼ਹਰ ਚੌਹਾਨ ਨੂੰ ਹਰਾਇਆ। ਉਹਨਾਂ ਨੇ ਸਲੋਹ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ ਜਿਹਨਾਂ ਨੇ ਉਹਨਾਂ ਨੂੰ ਮੁੜ ਐਮ ਪੀ ਬਣਾ ਕੇ ਵੱਡਾ ਮਾਣ ਬਖਸ਼ਿਆ ਹੈ। ਉਹਨਾਂ ਇਕ ਟਵੀਟ ਵਿਚ ਲਿਖਿਆ ਹੈ ਕਿ ਲੋਕਾਂ ਨੇ ਤਬਦੀਲੀ, ਏਕਤਾ ਤੇ ਤਰੱਕੀ ਲਈ ਵੋਟ ਪਾਈ ਹੈ। ਯੂ ਕੇ ਦੀ ਲੇਬਰ ਸਰਕਾਰ ਵਿਚ ਉਹ ਲੋਕਾਂ ਵਾਸਤੇ ਚੰਗਾ ਕੰਮ ਕਰਨ ਲਈ ਸਖ਼ਤ ਮਿਹਨਤ ਕਰਨਗੇ। ਉਹਨਾਂ ਨੇ ਆਪਣੀ ਸਮੁੱਚੀ ਟੀਮ ਦਾ ਵੀ ਧੰਨਵਾਦ ਕੀਤਾ ਹੈ।

Leave a Reply

Your email address will not be published. Required fields are marked *