ਗੁਰਦਾਸਪੁਰ ਦੇ ਕਾਹਨੂੰਵਾਨ ਰੋਡ ‘ਤੇ ਪਿੰਡ ਬੱਬੇਹਾਲੀ ਨੇੜੇ ਸਫੈਦੇ ਦੇ ਦਰੱਖਤ ਦੀ ਵੱਡੀ ਟਾਹਣੀ ਡਿੱਗਣ ਕਾਰਨ ਮੋਟਰਸਾਈਕਲ ਸਵਾਰ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਮੌਕੇ ‘ਤੇ ਪੁੱਜੀ ਥਾਣਾ ਤਿੱਬੜ ਦੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਮ੍ਰਿਤਕਾਂ ਦੀ ਪਛਾਣ ਬਲਕਾਰ ਸਿੰਘ (60) ਪੁੱਤਰ ਬੁੱਧ ਸਿੰਘ ਵਾਸੀ ਦੋਸਤਪੁਰ ਤੇ ਗੁਰਮੇਜ ਸਿੰਘ (62) ਵਜੋਂ ਹੋਈ ਹੈ। ਦੋਵੇਂ ਭਰਾ ਕਿਸੇ ਰਿਸ਼ਤੇਦਾਰ ਦੇ ਭੋਗ ਸਮਾਗਮ ‘ਚ ਸ਼ਾਮਲ ਹੋਣ ਲਈ ਮੋਟਰਸਾਈਕਲ ’ਤੇ ਜਾ ਰਹੇ ਸਨ। ਅੱਜ ਸਵੇਰੇ ਕਰੀਬ 11.15 ਵਜੇ ਜਿਵੇਂ ਹੀ ਉਹ ਬੱਬੇਹਾਲੀ ਸਥਿਤ ਪੈਟਰੋਲ ਪੰਪ ਨੇੜੇ ਪਹੁੰਚੇ ਤਾਂ ਅਚਾਨਕ ਸਫੈਦੇ ਦੇ ਦਰੱਖ਼ਤ ਦੀ ਵੱਡੀ ਟਾਹਣੀ ਉਨ੍ਹਾਂ ਉੱਪਰ ਡਿੱਗ ਪਈ। ਹਾਦਸੇ ‘ਚ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।