ਨਵੀਂ ਦਿੱਲੀ, 8 ਜੂਨ – 21 ਜੂਨ ਤੋਂ ਸ਼ੁਰੂ ਹੋਣ ਜਾ ਰਹੇ ਕੌਮੀ ਕੋਵਿਡ ਟੀਕਾਕਰਨ ਪ੍ਰੋਗਰਾਮ ਲਈ ਭਾਰਤ ਸਰਕਾਰ ਵੱਲੋਂ ਸੋਧੇ ਹੋਏ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਨ੍ਹਾਂ ਨਿਰਦੇਸ਼ਾਂ ਵਿਚ ਆਬਾਦੀ, ਬਿਮਾਰੀ ਦੇ ਬੋਝ ਅਤੇ ਟੀਕਾਕਰਨ ਦੀ ਤਰੱਕੀ ਦੇ ਆਧਾਰ ‘ਤੇ ਕੋਵਿਡ ਵੈਕਸੀਨ ਦੀਆਂ ਖੁਰਾਕਾਂ ਦੀ ਵੰਡ ਬਾਰੇ ਵੀ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕਿਹਾ ਗਿਆ ਹੈ।