ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਵਿੱਚ ਕਲਗੀਧਰ ਆਈ ਟੀ ਆਈ ਕਾਲਜ ਨਜ਼ਦੀਕ 29 ਸਾਲ ਦੇ ਗਭਰੂ ਦੀ ਲਾਸ਼ ਮਿਲਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਮਨਦੀਪ ਸਿੰਘ ਢਿੱਲੋਂ ਵਾਸੀ ਮੇਘੋਵਾਲ ਦੁਆਬਾ ਤਹਿਸੀਲ ਗੜ੍ਹਸ਼ੰਕਰ ਜ਼ਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ। ਮਾਮਲੇ ਦੀ ਸੂਚਨਾ ਮਿਲਦੇ ਹੀ ਪੁਲਿਸ ਦੀ ਟੀਮ ਮੌਕੇ ਤੇ ਪਹੁੰਚੀ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਕਰ ਰਹੀ ਹੈ। ਮ੍ਰਿਤਕ ਦੇ ਪਿਤਾ ਦੈਆ ਸਿੰਘ ਨੇ ਦੱਸਿਆ ਕਿ ਮਨਦੀਪ ਰਾਤ ਅੱਠ ਵਜੇ ਦੇ ਕਰੀਬ ਮਾਹਿਲਪੁਰ ਤੋਂ ਪਨੀਰ ਲੈਣ ਗਿਆ ਤਾਂ ਘਰ ਵਾਪਸ ਨਹੀਂ ਪਰਤਿਆ। ਸਵੇਰੇ ਸਾਨੂੰ ਪਤਾ ਲੱਗਾ ਕਿ ਮਨਦੀਪ ਦੀ ਲਾਸ਼ ਕਲਗੀਧਰ ਆਈ ਟੀ ਆਈ ਕਾਲਜ ਨਜ਼ਦੀਕ ਪਈ ਹੈ। ਉਨ੍ਹਾਂ ਦੱਸਿਆ ਕਿ ਮਨਦੀਪ ਦੇ ਬੜੇ ਭਰਾ ਸਨੀ ਦੀ ਵੀ ਮਾਹਿਲਪੁਰ ਦੇ ਮੇਨ ਚੌਂਕ ਵਿੱਚ ਇਸੇ ਸਾਲ 28 ਮਾਰਚ ਨੂੰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਨ੍ਹਾਂ ਨੇ ਦੱਸਿਆ ਕਿ ਮਨਦੀਪ ਦਾ ਕੁੱਝ ਸਮਾਂ ਪਹਿਲਾਂ ਹੀ ਵਿਆਹ ਹੋਇਆ ਸੀ ਅਤੇ ਉਹ ਇੱਕ ਮਹੀਨੇ ਬਾਅਦ ਕੈਨੇਡਾ ਜਾਣ ਵਾਲਾ ਸੀ। ਮੌਕੇ ਤੇ ਪਹੁੰਚੀ ਥਾਣਾ ਮਾਹਿਲਪੁਰ ਦੀ ਪੁਲਿਸ ਅਤੇ SPD ਸਰਬਜੀਤ ਸਿੰਘ ਬਾਹੀਆ ਨੇ ਲਾਸ਼ ਕਬਜ਼ੇ ਵਿੱਚ ਲੈ ਲਿਆ ਹੈ। ਉਨ੍ਹਾਂ ਵੱਲੋਂ ਮਾਮਲੇ ਸਬੰਧੀ ਲੈ ਕਿ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।