ਫਰੀਦਕੋਟ ਵਿਚ ਅੱਜ ਦਿਨ ਚੜ੍ਹਦੇ ਹੀ ਵੱਡਾ ਸੜਕੀ ਹਾਦਸਾ ਵਾਪਰਿਆ ਜਿਸ ਕਾਰਨ ਇਕ 13 ਸਾਲਾ ਵਿਦਿਆਰਥਣ ਨੂੰ ਆਪਣੀ ਜਾਨ ਤੋਂ ਹੱਥ ਧੋਣੇ ਪਿਆ ਅਤੇ 4 ਹੋਰ ਲੋਕ ਗੰਭੀਰ ਜਖ਼ਮੀਂ ਹੋ ਗਏ। ਮਾਮਲਾ ਕੋਟਕਪੂਰਾ ਰੋਡ ਤੋਂ ਸਾਹਮਣੇ ਆਇਆ ਜਿੱਥੇ ਜਿਲ੍ਹੇ ਦੇ ਪਿੰਡ ਸਿਵੀਆਂ ਤੋਂ ਇਕ ਪਰਿਵਾਰ ਆਪਣੀ ਬੱਚੀ ਦਾ ਵਜੀਫੇ ਸੰਬੰਧੀ ਹੋਣ ਵਾਲਾ ਇਕ ਟੈਸਟ ਦਵਾਉਣ ਲਈ ਫਰੀਦਕੋਟ ਆ ਰਿਹਾ ਸੀ। ਪਿੰਡ ਦੇ ਬੱਸ ਅੱਡੇ ਤੇ ਉਹਨਾਂ ਦੀ ਬੱਚੀ ਦੀ ਸਹੇਲੀ ਵੀ ਖੜ੍ਹੀ ਸੀ ਜਿਸ ਨੇ ਵੀ ਫਰੀਦਕੋਟ ਹੀ ਉਹੀ ਟੈਸਟ ਦੇਣ ਆਉਣਾ ਸੀ। ਕਾਰ ਸਵਾਰ ਸਖਸ ਨੇ ਉਸ ਬੱਚੀ ਨੂੰ ਵੀ ਆਪਣੇ ਨਾਲ ਹੀ ਬਿਠਾ ਲਿਆ ਪਰ ਕੋਟਕਪੂਰਾ ਤੋਂ ਫਰੀਦਕੋਟ ਰੋਡ ਦੇ ਇਕ ਦਰੱਖਤ ਉਹਨਾਂ ਦੀ ਚਲਦੀ ਕਾਰ ’ਤੇ ਡਿੱਗ ਗਿਆ। ਜਿਸ ਕਾਰਨ ਕਾਰ ਵਿਚ ਸਵਾਰ 5 ਲੋਕ ਗੰਭੀਰ ਜਖ਼ਮੀਂ ਹੋ ਗਏ ਜਿੰਨਾਂ ਨੂੰ ਸੜਕ ਸੁੱਰਖਿਆ ਫੋਰਸ ਨੇ ਲੋਕਾਂ ਦੀ ਮਦਦ ਨਾਲ ਜੀਜੀਐਸ ਮੈਡੀਕਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਿਥੇ ਜਖਮਾਂ ਦੀ ਤਾਬ ਨਾਂ ਝੱਲਦੇ ਹੋਏ 13 ਸਾਲਾ ਸਕੂਲੀ ਵਿਦਿਅਥਣ ਸਹਿਜਪ੍ਰੀਤ ਕੌਰ ਦਮ ਤੋੜ ਗਈ, ਜਦਕਿ ਬਾਕੀ ਚਾਰ ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਜਿਕਰਯੋਗ ਹੈ ਕਿ ਮ੍ਰਿਤਕ ਸਹਿਜਪ੍ਰੀਤ ਕੌਰ ਨੂੰ ਹੀ ਕਾਰ ਸਵਾਰ ਉਸ ਦੀ ਸਹੇਲੀ ਨੇ ਲਿਫ਼ਟ ਦਿੱਤੀ ਸੀ।ਫ਼ਿਲਹਾਲ ਇਸ ਮਾਮਲੇ ਵਿਚ ਪੁਲਿਸ ਵੱਲੋਂ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਅੱਗੇ ਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।