ਭਿਆਨਕ ਸੜਕ ਹਾਦਸੇ ਚ ਵਕੀਲ ਦੀ ਮੌਤ, ਦਰੱਖ਼ਤ ਨਾਲ ਟਕਰਾਉਣ ਤੋਂ ਬਾਅਦ ਗੱਡੀ ਦੇ ਉੱਡੇ ਪਰਖੱਚੇ

ਅੱਜ ਦੁਪਹਿਰ ਹੁਸ਼ਿਆਰਪੁਰ ਹਰਿਆਣਾ ਰੋਡ ‘ਤੇ ਵਾਪਰੇ ਇਕ ਸੜਕ ਹਾਦਸੇੇ ਚ ਵਕੀਲ ਦੀ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਦੀ ਪਛਾਣ ਮੁਨੀਸ਼ ਵਰਮਾ ਪੁੱਤਰ ਸਾਧੂ ਸਿੰਘ ਵਾਸੀ ਤਲਵਾੜਾ ਵਜੋਂ ਹੋਈ ਹੈ ਜੋ ਕਿ ਪੇਸ਼ੇ ਵਜੋਂ ਵਕੀਲ ਸੀ। ਹਾਦਸੇ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਾਡਲ ਟਾਊਨ ਦੇ ਪੁਲਿਸ ਅਧਿਕਾਰੀ ਵੀ ਮੌਕੇ ਤੇ ਪਹੁੰਚ ਗਏ ਤੇ ਲਾਸ਼ ਨੂੰ ਕਬਜ਼ੇ ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਿਕ ਇਹ ਹਾਦਸਾ ਉਸ ਵਕਤ ਵਾਪਰਿਆ ਜਦੋਂ ਇਕ ਤੇਜ਼ ਰਫਤਾਰ ਕਰੇਟਾ ਕਾਰ ਦਸੂਹਾ ਤੋਂ ਹੁਸ਼ਿਆਰਪੁਰ ਵੱਲ ਨੂੰ ਆ ਰਹੀ ਸੀ ਤੇ ਜਦੋਂ ਕੱਕੋਂ ਨਜ਼ਦੀਕ ਪਹੁੰਚੀ ਤਾਂ ਅਚਾਨਕ ਬੇਕਾਬੂ ਹੋ ਕੇ ਸੜਕ ਕੰਢੇ ਲੱਗੇ ਦਰੱਖਤ ਨਾਲ ਜਾ ਟਕਰਾਈ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਕਰੇਟਾ ਗੱਡੀ ਦੇ ਬੁਰੀ ਤਰ੍ਹਾਂ ਦੇ ਨਾਲ ਪਰਖੱਚੇ ਉਡ ਗੱਡੇ ਗਏ ਕਰੇਟਾ ਚਾਲਕ ਮੁਨੀਸ਼ ਵਰਮਾ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਤੁਰੰਤ ਬਾਅਦ ਮੌਕੇ ਤੇ ਸੜਕ ਸੁਰੱਖਿਆ ਫੋਰਸ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ ਤੇ ਲਾਸ਼ ਨੂੰ ਗੱਡੀ ਚੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ। ਘਟਨਾ ਤੋਂ ਬਾਅਦ ਮੌਕੇ ਤੇ ਥਾਣਾ ਮਾਡਲ ਟਾਊਨ ਦੇ ਐਸਐਚਓ ਲੋਮੇਸ਼ ਸ਼ਰਮਾ ਵੀ ਪੁਲਿਸ ਪਾਰਟੀ ਸਮੇਤ ਪਹੁੰਚੇ ਤੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

Leave a Reply

Your email address will not be published. Required fields are marked *