ਸਾਉਣ ਦੇ ਪਹਿਲੇ ਮੀਂਹ ਨੇ ਜਿੱਥੇ ਸ਼ਹਿਰ ਵਾਸੀਆਂ ਨੂੰ ਗਰਮੀ ਤੋਂ ਰਾਹਤ ਦਿੱਤੀ ਉੱਥੇ ਹੀ ਮੰਗਲਵਾਰ ਦੁਪਹਿਰ ਬਾਅਦ ਤਾਜਪੁਰ ਰੋਡ ਇਲਾਕੇ ਦੀ ਇਕ ਫੈਕਟਰੀ ਨੂੰ ਅੱਗ ਲੱਗਣ ਕਾਰਨ ਹਫੜਾ-ਦਫੜੀ ਦਾ ਮਾਹੌਲ ਬਣ ਗਿਆ | ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਫੈਕਟਰੀ ‘ਚ ਹੋਏ ਸ਼ਾਰਟ ਸਰਕਟ ਤੋਂ ਬਾਅਦ ਵਾਪਰਿਆ | ਅੱਗ ‘ਤੇ ਕਾਬੂ ਪਾਉਣ ਲਈ ਲੁਧਿਆਣਾ ਦੇ ਵੱਖ-ਵੱਖ ਫਾਇਰ ਸਟੇਸ਼ਨਾਂ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚੀਆਂ ਅਤੇ ਬਚਾਅ ਕਾਰਜ ਸ਼ੁਰੂ ਕੀਤਾ | ਹਾਦਸੇ ਦੌਰਾਨ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਹਾਦਸਾ ਇਸ ਕਦਰ ਭਿਆਨਕ ਸੀ ਕਿ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੂੰ ਹੋਰ ਗੱਡੀਆਂ ਬੁਲਾਉਣੀਆਂ ਪਾਈਆਂ ਤੇ ਲਗਪਗ 30 ਤੋਂ ਜ਼ਿਆਦਾ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ ‘ਤੇ ਕਾਬੂ ਪਾਇਆl ਇਸ ਭਿਆਨਕ ਹਾਦਸੇ ਦੌਰਾਨ ਲੱਖਾਂ ਰੁਪਏ ਦਾ ਮਾਲ ਤੇ ਮਸ਼ੀਨਰੀ ਸੜ ਕੇ ਸੁਆਹ ਹੋ ਗਈ ਹੈ | ਹਾਦਸਾ ਇੰਨਾ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਅੱਗ ਨੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ ‘ਚ ਲੈ ਲਿਆ | ਪੁਲਿਸ ਤੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਇਸ ਸਾਰੇ ਮਾਮਲੇ ਦੀ ਪੜਤਾਲ ਵਿੱਚ ਜੁੱਟ ਗਏ ਹਨ |