ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਅੱਜ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਚ ਪਹੁੰਚੇ ਉਨ੍ਹਾਂ ਨੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਚ ਮੱਥਾ ਟੇਕ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਤੇ ਸਰਬੱਤ ਦੇ ਭਲੇ ਦੀ ਅਰਦਾਸ ਕਰ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜ ਲਾਲੀ ਗਿੱਲ ਨੇ ਕਿਹਾ ਕਿ ਅੱਜ ਉਹ ਦਰਬਾਰ ਸਾਹਿਬ ਵਿਚ ਮੱਥਾ ਟੇਕਣ ਪਹੁੰਚੇ ਹਨ ਤੇ ਇਸ ਤੋਂ ਪਹਿਲਾਂ ਉਹ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿਚ ਦੌਰਾ ਕਰਨ ਪਹੁੰਚੇ ਸਨ। ਜਿੱਥੇ ਉਨ੍ਹਾਂ ਨੇ ਜੇਲ੍ਹ ’ਚ ਅੰਡਰਟਬੈਲ ਸਜਾ ਕੱਟ ਰਹੀਆਂ ਮਹਿਲਾਵਾਂ ਦੇ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਮਹਿਲਾਵਾਂ ਨੂੰ ਜੇਲ੍ਹ ’ਚ ਬਹੁਤ ਸਾਰੀਆਂ ਦਿੱਖਾਂ ਦਾ ਸਾਹਮਣਾ ਕਰਨਾ ਪੈ ਰਿਹਾ ਅਤੇ ਮੈਡੀਕਲ ਸਹੂਲਤਾਂ ਨੂੰ ਲੈ ਕੇ ਮਹਿਲਾਵਾਂ ਨੂੰ ਦਿੱਕਤਾਂ ਆ ਰਹੀਆਂ ਹਨ। ਉਨ੍ਹਾਂ ਮਹਿਲਾਵਾਂ ਨਾਲ ਗੱਲਬਾਤ ਕੀਤੀ ਅਤੇ ਮਹਿਲਾਵਾਂ ਨੂੰ ਆਪਣਾ ਨੰਬਰ ਵੀ ਦੇ ਕੇ ਆਏ ।ਉਨ੍ਹਾਂ ਕਿਹਾ ਕਿ ਜੇਲ੍ਹ ’ਚੋਂ ਸਾਨੂੰ ਜੇਲ੍ਹ ਦੇ ਟੈਲੀਫੋਨ ਤੋਂ ਫੋਨ ਕਰਕੇ ਆਪਣੀਆਂ ਮੁਸ਼ਕਲਾਂ ਸਬੰਧੀ ਜਾਣੂ ਵੀ ਕਰਵਾ ਸਕਦੀਆਂ ਹਨ। ਉਹਨਾਂ ਕਿਹਾ ਕਿ ਮਹਿਲਾਵਾਂ ਨੂੰ ਅਤੇ ਖਾਸ ਤੌਰ ’ਤੇ ਬੱਚਿਆਂ ਨੂੰ ਜਿੰਨਾਂ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਉਹਨਾਂ ਪਰੇਸ਼ਾਨੀਆਂ ਨੂੰ ਲੈ ਕੇ ਉਹਨਾਂ ਨਾਲ ਗੱਲਬਾਤ ਕਰਕੇ ਆਏ ਹਨ ਅਤੇ ਆਉਣ ਵਾਲੇ ਸਮੇਂ ’ਚ ਉਨ੍ਹਾਂ ਦੀਆਂ ਦਿੱਕਤਾਂ ਪਰੇਸ਼ਾਨੀਆਂ ਨੂੰ ਦੂਰ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।