ਮੁਹਾਲੀ ਐਸਟੀਐਫ ਨੇ ਫਰੀਦਕੋਟ ਜ਼ਿਲ੍ਹੇ ਦੀ ਪੁਲਿਸ ਲਾਈਨ ਵਿੱਚ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਅਤੇ ਉਸ ਦੀ ਮਹਿਲਾ ਸਾਥੀ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਪੁਲਿਸ ਮੁਲਾਜ਼ਮ ਕੁਝ ਸਮਾਂ ਪਹਿਲਾਂ ਬਹਾਲ ਹੋ ਕੇ ਫਰੀਦਕੋਟ ਪੁਲਿਸ ਲਾਈਨ ਵਿੱਚ ਤਾਇਨਾਤ ਸੀ। ਫੜੇ ਗਏ ਮੁਲਜ਼ਮ ਦਾ ਨਾਂ ਗੁਰਪ੍ਰੀਤ ਸਿੰਘ ਅਤੇ ਔਰਤ ਦਾ ਨਾਂ ਨਵਕਿਰਨ ਕੌਰ ਹੈ। ਫਿਲਹਾਲ ਪੁਲਿਸ ਅਧਿਕਾਰੀ ਉਕਤ ਮਾਮਲੇ ਦੀ ਪੁਸ਼ਟੀ ਕਰ ਰਹੇ ਹਨ। ਇਸ ਮਾਮਲੇ ਵਿਚ ਹੋਰ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਬਾਕੀ ਹੈ। ਪੁਲਿਸ ਕਾਨਫਰੰਸ ਦੌਰਾਨ ਘਟਨਾ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇਗੀ। ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਕੱਢਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਈ ਉਪਰਾਲੇ ਕੀਤੇ ਜਾ ਰਹੇ ਹਨ। ਪੁਲਿਸ ਵਿਭਾਗ ਦੇ ਆਧੁਨਿਕੀਕਰਨ ਦੇ ਨਾਲ-ਨਾਲ ਲੰਬੇ ਸਮੇਂ ਤੋਂ ਇੱਕੋ ਥਾਣੇ ਜਾਂ ਜ਼ਿਲ੍ਹੇ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ਅਤੇ ਅਧਿਕਾਰੀਆਂ ਦੇ ਵੱਡੇ ਪੱਧਰ ‘ਤੇ ਤਬਾਦਲੇ ਕੀਤੇ ਜਾ ਰਹੇ ਹਨ।