ਪੰਜਾਬੀ ਅਖਬਾਰ ਪਹਿਰੇਦਾਰ ਦੇ ਮੁੱਖ ਸੰਪਾਦਕ ਤੇ ਸੀਨੀਅਰ ਪੱਤਰਕਾਰ ਜਸਪਾਲ ਸਿੰਘ ਹੇਰਾਂ ਇਸ ਫਾਨੀ ਦੁਨੀਆ ਨੂੰ ਅਲਵਿਦਾ ਕਹਿ ਗਏ ਹਨ। ਉਹ ਕਾਫੀ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੇ ਆਖ਼ਰੀ ਸਾਹ ਅੱਜ ਮੁਹਾਲੀ ਦੇ ਮੈਕਸ ਹਸਪਤਾਲ ਵਿਚ ਲਿਆ। ਉਨ੍ਹਾਂ ਦਾ ਸਸਕਾਰ ਭਲਕੇ 19 ਜੁਲਾਈ ਨੂੰ ਸਵੇਰੇ 10 ਵਜੇ ਸ਼ੇਰਪੁਰ ਰੋਡ ਵਾਲੇ ਸ਼ਮਸ਼ਾਨਘਾਟ ਵਿਚ ਹੋਵੇਗਾ। ਇਹ ਜਾਣਕਾਰੀ ਜਸਪਾਲ ਸਿੰਘ ਹੇਰਾਂ ਦੇ ਪੁੱਤਰ ਰਿਸ਼ਬਦੀਪ ਸਿੰਘ ਹੇਰਾ ਨੇ ਦਿੱਤੀ। ਰਿਸ਼ਬਦੀਪ ਸਿੰਘ ਨੇ ਦੱਸਿਆ ਕਿ, ਉਨ੍ਹਾਂ ਦੇ ਪਿਤਾ ਜਸਪਾਲ ਸਿੰਘ ਹੇਰਾਂ ਪਿਛਲੇ ਕਾਫੀ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਅੱਜ ਸਵੇਰੇ ਮੈਕਸ ਹਸਪਤਾਲ ਮੁਹਾਲੀ ਵਿਖੇ ਉਨ੍ਹਾਂ ਦਾ ਦੇਹਾਂਤ ਹੋ ਗਿਆ।