ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਸੀ ਜੇਕਰ ਨੈਸ਼ਨਲ ਹਾਈਵੇ ਲਈ ਇਕੁਾਇਰ ਕੀਤੀਆਂ ਜ਼ਮੀਨਾਂ ਨੂੰ ਨਾ ਸੌਂਪਿਆ ਗਿਆ ਤਾਂ ਨੈਸ਼ਨਲ ਹਾਈਵੇ ਪ੍ਰੋਜੈਕਟ ਪੰਜਾਬ ਨੂੰ ਅਲਾਟ ਨਹੀਂ ਕੀਤੇ ਜਾਣਗੇ, ਜਿਸ ਨੂੰ ਲੈ ਕੇ ਅੱਜ ਅੰਮ੍ਰਿਤਸਰ ਦੇ ਵਿੱਚ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਐਮ ਪੀ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਦਿੱਲੀ-ਅੰਮ੍ਰਿਤਸਰ-ਕਟਰਾ ਐਕਸਪ੍ਰੈਸ ਵੇ ਜੋ ਕਿ ਉਹਨਾਂ ਦਾ ਖੁਦ ਦਾ ਇੱਕ ਡਰੀਮ ਪ੍ਰੋਜੈਕਟ ਹੀ ਜਿਸਨੂੰ ਉਹਨਾਂ ਨੇ ਅੰਮ੍ਰਿਤਸਰ ਵਿੱਚ ਦੀ ਲਿਆਉਣ ਲਈ ਬਹੁਤ ਜੱਦੋ ਜਹਿਦ ਕੀਤੀ ਅਤੇ ਕੇਂਦਰ ਸਰਕਾਰ ਤੋਂ ਇਹ ਪ੍ਰੋਜੈਕਟ ਪਾਸ ਕਰਵਾਇਆ ਲੇਕਿਨ ਹੁਣ ਪਿਛਲੇ ਦਿਨੀ ਕੇਂਦਰੀ ਸੜਕੀ ਆਵਾਜਾਈ ਮੰਤਰੀ ਨਿਤਿਨ ਗਡਕਰੀ ਨੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਤੇ ਕਿਹਾ ਹੈ ਕਿ ਜੇਕਰ ਨੈਸ਼ਨਲ ਹਾਈਵੇ ਲਈ ਐਕਵਾਇਰ ਕੀਤੀਆਂ ਜ਼ਮੀਨਾਂ ਨੂੰ ਨਾ ਲਿਆ ਗਿਆ ਤਾਂ ਨੈਸ਼ਨਲ ਹਾਈਵੇ ਪ੍ਰੋਜੈਕਟ ਪੰਜਾਬ ਨੂੰ ਅਲਾਟ ਨਹੀਂ ਕੀਤੇ ਜਾਣਗੇ ਜੋ ਕਿ ਇੱਕ ਵੱਡਾ ਚਿੰਤਾ ਦਾ ਵਿਸ਼ਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਅੰਮ੍ਰਿਤਸਰ ਦੇ ਵਿੱਚ ਕਿਸਾਨਾਂ ਕੋਲੋਂ ਜ਼ਮੀਨ ਹੀ ਐਕੁਵਾਇਰ ਨਹੀਂ ਕਰ ਪਾ ਰਹੀ ਉਹਨਾਂ ਕਿਹਾ ਕਿ ਹਾਲਾਂਕਿ ਇਸ ਮਾਮਲੇ ਵਿਚ ਕੇਂਦਰ ਸਰਕਾਰ ਵੱਲੋਂ ਜ਼ਮੀਨ ਐਕੁਵਾਇਰ ਕਰਨ ਦੇ ਲਈ ਪੰਜਾਬ ਸਰਕਾਰ ਨੂੰ ਵੱਡਾ ਬਜਟ ਵੀ ਦਿੱਤਾ ਗਿਆ ਹੈ ਅਤੇ ਪੰਜਾਬ ਸਰਕਾਰ ਨੇ ਜ਼ਮੀਨ ਐਕੁਵਾਇਰ ਕਰਕੇ ਕੇਂਦਰ ਨੂੰ ਦੇਣ ਦੇ ਲਈ ਉਹਦੇ ਵਿੱਚੋਂ ਆਪਣੇ ਸਰਵਿਸ ਪੈਸੇ ਵੀ ਲੈਣੇ ਹੈ ਲੇਕਿਨ ਫਿਰ ਵੀ ਆਪ ਸਰਕਾਰ ਜਮੀਨ ਐਕੁਵਾਇਰ ਕਰਕੇ ਕੇਂਦਰ ਸਰਕਾਰ ਨੂੰ ਨਹੀਂ ਦੇ ਰਹੀ ਜਿਸ ਦਾ ਖਮਿਆਜ਼ਾ ਆਉਣ ਵਾਲੇ ਦਿਨਾਂ ਵਿੱਚ ਪੂਰੇ ਪੰਜਾਬ ਨੂੰ ਭੁਗਤਣਾ ਪੈ ਸਕਦਾ ਹੈ। ਐਮ ਪੀ ਗੁਰਜੀਤ ਸਿੰਘ ਔਜਲਾ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲੰਧਰ ਵਿੱਚ ਦਾ ਘਰ ਲੈ ਕੇ ਰਹਿਣ ਲੱਗ ਪਏ ਲੇਕਿਨ ਉਹਨਾਂ ਨੂੰ ਅੰਮ੍ਰਿਤਸਰ ਨਾਲ ਕੋਈ ਹਮਦਰਦੀ ਨਹੀਂ ਭਗਵੰਤ ਮਾਨ ਅੰਮ੍ਰਿਤਸਰ ਨੂੰ ਸੰਜੀਦਾ ਨਹੀਂ ਲੈ ਰਹੇ, ਇਹੀ ਕਾਰਨ ਹੈ ਕਿ ਹੁਣ ਤੱਕ ਜਮੀਨਾਂ ਅਕਵਾਇਰ ਨਹੀਂ ਹੋਈਆ। ਉਹਨਾਂ ਕਿਹਾ ਕਿ ਪਿਛਲੇ ਦਿਨੀ ਭਗਵੰਤ ਮਾਨ ਵੱਲੋਂ ਹੁਣ ਬਿਆਨ ਦਿੱਤਾ ਗਿਆ ਕਿ ਉਹ ਦੋ ਮਹੀਨੇ ਦੇ ਵਿੱਚ ਇਸ ਸਾਰੇ ਪ੍ਰੋਜੈਕਟ ਨੂੰ ਆਪ ਦੇਖਣਗੇ ਅਤੇ ਜਮੀਨ ਅਕੁਆਇਰ ਕਰਕੇ ਕੇਂਦਰ ਤੱਕ ਪਹੁੰਚਾਉਣਗੇ। ਉਹਨਾਂ ਕਿਹਾ ਕਿ ਆਪਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਾਹੀਦਾ ਕਿ ਹੁਣ ਆਪਣੇ ਸਾਰੇ ਕੰਮ ਛੱਡ ਕੇ ਸਾਰੀਆਂ ਰੈਲੀਆਂ ਛੱਡ ਕੇ ਦੋ ਮਹੀਨੇ ਅੰਮ੍ਰਿਤਸਰ ਵਿੱਚ ਬੈਠ ਕੇ ਇਸ ਪ੍ਰੋਜੈਕਟ ਦਾ ਮਸਲਾ ਹੱਲ ਕਰਨ। ਉਹਨਾਂ ਕਿਹਾ ਲੇਕਿਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੀ ਫਿਕਰ ਛੱਡ ਕੇ ਹਰਿਆਣੇ ਚੋਣਾਂ ਲਈ ਜਾ ਕੇ ਪ੍ਰਚਾਰ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬ ਪਹਿਲਾ ਰੰਗਲਾ ਪੰਜਾਬ ਬਣ ਰਿਹਾ ਸੀ ਲੇਕਿਨ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਇਹ ਇੱਕ ਵਾਰ ਫਿਰ ਤੋਂ ਕੰਗਲਾ ਪੰਜਾਬ ਬਣਨਾ ਸ਼ੁਰੂ ਹੋ ਗਿਆ ਹੈ।