ਸਾਰੀਆਂ ਫ਼ਸਲਾਂ ‘ਤੇ MSP ਗਾਰੰਟੀ ਕਾਨੂੰਨ ਸਮੇਤ ਕਿਸਾਨਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਲੈ ਕੇ ਅੰਦੋਲਨ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਅੱਜ ਦਿੱਲੀ ‘ਚ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ ਵਿੱਚ ਕਿਸਾਨ ਅੰਦੋਲਨ ਦੀ ਅਗਲੀ ਰਣਨੀਤੀ ਤੈਅ ਕੀਤੀ ਗਈ। ਕਿਸਾਨ ਆਗੂਆਂ ਨੇ ਦੱਸਿਆ ਕਿ 1 ਅਗਸਤ ਤੋਂ 22 ਸਤੰਬਰ ਤੱਕ ਵੱਖ-ਵੱਖ ਦਿਨਾਂ ‘ਚ ਪ੍ਰਦਰਸ਼ਨ ਪ੍ਰੋਗਰਾਮ ਉਲੀਕੇ ਜਾਣਗੇ। ਇਨ੍ਹਾਂ ਵਿੱਚੋਂ 1 ਅਗਸਤ ਨੂੰ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਜਾਵੇਗਾ ਅਤੇ 15 ਅਗਸਤ ਨੂੰ ਟਰੈਕਟਰ ਮਾਰਚ ਕੱਢਿਆ ਜਾਵੇਗਾ। ਇਸ ਦੇ ਲਈ ਕਿਸਾਨਾਂ ਨੂੰ ਸ਼ੰਭੂ, ਸਿੰਘੂ ਬਾਰਡਰ ਸਮੇਤ ਦਿੱਲੀ ਦੀਆਂ ਸਰਹੱਦਾਂ ‘ਤੇ ਪਹੁੰਚਣ ਦੀ ਅਪੀਲ ਕੀਤੀ ਗਈ ਹੈ।