ਨਵਾਂਸ਼ਹਿਰ ਤੋਂ ਕਰੀਬ ਪੰਜ ਕਿਲੋਮੀਟਰ ਦੂਰੀ ਤੇ ਸਥਿਤ ਪਿੰਡ ਮੱਲਪੁਰ ਅੜਕਾਂ ਵਿਖੇ ਇਕੋ ਪਰਿਵਾਰ ਦੇ ਤਿੰਨ ਜੀਆਂ ਨੇ ਘਰੇਲੂ ਕਲੇਸ਼ ਦੇ ਚਲਦਿਆਂ ਸ਼ੱਕੀ ਹਾਲਤ ਵਿਚ ਜਹਿਰੀਲਾ ਪਦਾਰਥ ਨਿਗਲਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਦੀ ਜਾਣਕਾਰੀ ਮਿਲਣ ‘ਤੇ ਪਿੰਡ ਅਤੇ ਪਰਿਵਾਰਿਕ ਮੈਂਬਰਾਂ, ਰਿਸ਼ਤੇਦਾਰਾਂ ਵਿਚ ਸ਼ੋਕ ਦੀ ਲਹਿਰ ਹੈ। ਪਿੰਡ ਵਾਸੀਆਂ ਨੇ ਦੱਸਿਆ ਕਿ ਘਰੇਲੂ ਕਲੇਸ਼ ਕਾਰਨ ਇਕੋ ਪਰਿਵਾਰ ਦੇ ਤਿੰਨੇ ਜੀਆਂ ਅਵਤਾਰ ਸਿੰਘ, ਉਸ ਦੀ ਪਤਨੀ ਸੋਨੀਆ ਤੇ ਉਨ੍ਹਾਂ ਦੀ ਧੀ ਨੇ ਕੋਈ ਜਹਿਰੀਲੀ ਚੀਜ਼ ਖਾ ਲਈ ਹੈ ਜਿਸ ਕਾਰਨ ਤਿੰਨਾਂ ਜੀਆਂ ਦੀ ਮੌਤ ਹੋ ਗਈ ਹੈ। ਉਧਰ ਸੂਚਨਾ ਮਿਲਣ ‘ਤੇ ਮੌਕੇ ਤੇ ਪੁੱਜੀ ਪੁਲਿਸ ਨੇ ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਵਾਂਸ਼ਹਿਰ ਵਿਖੇ ਰਖਵਾ ਦਿੱਤਾ ਗਿਆ ਹੈ।