ਅੱਜ ਸੰਸਦ ਦੇ ਮਾਨਸੂਨ ਸੈਸ਼ਨ ਦਾ ਪੰਜਵਾਂ ਦਿਨ ਹੈ। ਲੋਕ ਸਭਾ ਵਿਚ ਪ੍ਰਸ਼ਨ ਕਾਲ ਦੌਰਾਨ ਕਾਂਗਰਸੀ ਨੇਤਾ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਵਾਲ ਪੁੱਛਿਆ ਕਿ ਕੀ ਕੈਂਸਰ ਦੇ ਮਰੀਜ਼ਾਂ ਦਾ ਮੁਫ਼ਤ ਇਲਾਜ ਹੋ ਸਕਦਾ ਹੈ? ਇਸ ਦਾ ਜਵਾਬ ਦਿੰਦੇ ਹੋਏ ਸਿਹਤ ਮੰਤਰੀ ਜੇ.ਪੀ. ਨੱਢਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਬਣਾਈਆਂ ਗਈਆਂ ਸਿਹਤ ਨੀਤੀਆਂ ਸਹੀ ਢੰਗ ਨਾਲ ਕੰਮ ਕਰ ਰਹੀਆਂ ਹਨ। ਸਰਕਾਰ ਕੈਂਸਰ ਦੀਆਂ ਦਵਾਈਆਂ ਦੀ ਉਪਲਬਧਤਾ ਵਧਾਉਣ ਲਈ ਲਗਾਤਾਰ ਯਤਨ ਕਰ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਯੁਸ਼ਮਾਨ ਯੋਜਨਾ ਤਹਿਤ 5 ਲੱਖ ਤੱਕ ਦਾ ਇਲਾਜ ਮੁਫ਼ਤ ਕੀਤਾ ਜਾਂਦਾ ਹੈ ਅਤੇ ਇਸ ਨਾਲ 10 ਕਰੋੜ ਤੋਂ ਵੱਧ ਲੋਕ ਜੁੜੇ ਹੋਏ ਹਨ। ਉਨ੍ਹਾਂ ਕਿਹਾ ਕਿ ਗਰੀਬੀ ਰੇਖਾ ਤੋਂ ਹੇਠਾਂ ਵਾਲਿਆਂ ਦਾ ਇਲਾਜ ਵੀ ਮੁਫ਼ਤ ਕੀਤਾ ਜਾਂਦਾ ਹੈ।