ਫਰੀਦਕੋਟ ਦੀ ਮਾਡਰਨ ਜੇਲ੍ਹ ਅੰਦਰ ਬੰਦ ਕੈਦੀ ਸੁਖਮਿੰਦਰ ਸਿੰਘ ਪੁੱਤਰ ਸੁਰਜੀਤ ਸਿੰਘ ਵੱਲੋਂ ਨੇ ਕਰੀਬ ਸੱਤ ਸਾਲ ਪਹਿਲਾਂ ਜੇਲ੍ਹ ਅੰਦਰ ਆਪਣੀ ਬੈਰਕ ’ਚ ਫਾਹਾ ਲੈਕੇ ਆਤਮਹੱਤਿਆ ਕਰ ਲਈ ਸੀ। ਜਿਸ ਕੋਲੋਂ ਇੱਕ ਸੁਸਾਈਡ ਨੋਟ ਵੀ ਬ੍ਰਾਮਦ ਕੀਤਾ ਗਿਆ ਸੀ। ਇਸ ਮਾਮਲੇ ਸਬੰਧੀ ਜੁਡੀਸ਼ੀਅਲ ਜਾਂਚ ਸ਼ੁਰੂ ਹੋਈ ਸੀ ਜਿਸ ਦੀ ਕਰੀਬ ਸੱਤ ਸਾਲ ਬਾਅਦ ਰਿਪੋਰਟ ਆਉਣ ਤੇ ਜ਼ਿਲ੍ਹਾ ਪੁਲਿਸ ਵੱਲੋਂ ਉਸ ਸਮੇਂ ਤੈਨਾਤ ਸਹਾਇਕ ਜੇਲ੍ਹ ਸੁਪਰਡੈਂਟ ਜੁਗਰਾਜ ਸਿੰਘ ਖ਼ਿਲਾਫ਼ ਧਾਰਾ 306 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦਰਜ ਮਾਮਲੇ ਅਨੁਸਾਰ ਸੁਖਮਿੰਦਰ ਸਿੰਘ ਵੱਲੋਂ ਆਪਣੇ ਸੁਸਾਈਡ ਨੋਟ ’ਚ ਸਹਾਇਕ ਸੁਪਰਡੈਂਟ ਜੇਲ੍ਹ ’ਤੇ ਦੋਸ਼ ਲਗਾਏ ਸਨ ਕੇ ਜੇਲ੍ਹ ’ਚ ਉਸਤੋਂ ਸਖ਼ਤ ਕੰਮ ਕਰਵਾਏ ਜਾਂਦੇ ਸਨ ਅਤੇ ਨਾਲ ਹੀ ਉਸਤੋਂ ਪੈਸਿਆਂ ਦੀ ਮੰਗ ਲਾਗਾਤਰ ਕੀਤੀ ਜਾ ਰਹੀ ਸੀ ਅਤੇ ਪੈਸੇ ਨਾ ਦੇਣ ਦੀ ਸੂਰਤ ’ਚ ਪਟਿਆਲਾ ਜੇਲ੍ਹ ਚ ਸ਼ਿਫਟ ਕਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਸਨ, ਜਿਸ ਤੋਂ ਪ੍ਰੇਸ਼ਾਨ ਹੋਕੇ ਉਸ ਵੱਲੋਂ ਆਤਮਹੱਤਿਆ ਕਰ ਲਈ ਗਈ । ਫਿਲਹਾਲ ਇਸ ਸਬੰਧੀ ਡੀਐਸਪੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਤਤਕਾਲੀ ਸਹਾਇਕ ਜੇਲ੍ਹ ਸੁਪਰਡੈਂਟ ਜੁਗਰਾਜ ਸਿੰਘ ਖਿਲਾਫ਼ ਮਾਮਲਾ ਦਰਜ ਲਿਆ ਗਿਆ ਹੈ ਅਤੇ ਉਸਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।