ਲਖਨਊ, 10 ਜੂਨ – ਕਿਸਾਨ ਆਗੂ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਉਹ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਨੂੰ ਮਿਲਣ ਗਏ ਸਨ ਕਿਸੇ ਪਾਰਟੀ ਮੁਖੀ ਨੂੰ ਨਹੀਂ।ਕੀ ਉਹ ਕਿਸੇ ਦੇਸ਼ ਦੇ ਰਾਸ਼ਟਰਪਤੀ ਨੂੰ ਮਿਲੇ ਸਨ ਜਿਸ ਲਈ ਉਨ੍ਹਾਂ ਨੂੰ ਕੇਂਦਰ ਸਰਕਾਰ ਤੋਂ ਇਜਾਜ਼ਤ ਲੈਣੀ ਪੈਂਦੀ? ਕੀ ਕਿਸੇ ਮੁੱਖ ਮੰਤਰੀ ਨੂੰ ਮਿਲਣ ਲਈ ਵੀਜ਼ਾ ਦੀ ਜ਼ਰੂਰਤ ਹੈ? ਰਾਜਾਂ ਦੀਆਂ ਨੀਤੀਆਂ ਨੂੰ ਲੈ ਕੇ ਉਹ ਸਾਰੇ ਰਾਜਾਂ ਦੇ ਮੁੱਖ ਮੰਤਰੀਆਂ ਨੂੰ ਮਿਲਣਗੇ।ਉੱਤਰਾਖੰਡ ‘ਚ ਭਾਜਪਾ ਤੇ ਪੰਜਾਬ ‘ਚ ਕਾਂਗਰਸ ਸਰਕਾਰ ਹੈ ਉਹ ਉਨ੍ਹਾਂ ਨੂੰ ਵੀ ਮਿਲਣਗੇ।ਉਨ੍ਹਾਂ ਕਿਹਾ ਕਿ ਦੇਸ਼ ਵਿਚ ਵਿਰੋਧੀ ਧਿਰ ਕਮਜ਼ੋਰ ਹੈ। ਕਿਸਾਨ ਹੁਣ ਸੜਕਾਂ ‘ਤੇ ਬੈਠੇ ਹਨ ਜੇ ਵਿਰੋਧੀ ਧਿਰ ਮਜ਼ਬੂਤ ਹੁੰਦੀ ਤਾਂ ਕਿਸਾਨਾਂ ਨੂੰ ਸੜਕਾਂ ਉੱਪਰ ਬੈਠਣ ਦੀ ਜ਼ਰੂਰਤ ਨਾ ਪੈਂਦੀ। ਵਿਰੋਧੀ ਧਿਰ ਮਜ਼ਬੂਤ ਹੋਣੀ ਚਾਹੀਦੀ ਹੈ ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੂੰ ਉਨ੍ਹਾਂ ਨੇ ਇਹੀਂ ਦੱਸਿਆ ਹੈ।