ਖੰਨਾ ਤੋਂ ਵੱਡੀ ਖਬਰ, ਨਿੱਜੀ ਕਾਲਜ ‘ਚ ਚੱਲੀਆਂ ਗੋਲੀਆਂ

ਖੰਨਾ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇਥੇ ਇਕ ਸਥਾਨਕ ਕਾਲਜ ਵਿਚ ਵਿਦਿਆਰਥੀਆਂ ਵਿਚਾਲੇ ਲੜਾਈ ਹੋ ਗਈ, ਜਿਸ ਵਿਚ ਗੋਲੀਆਂ ਚੱਲੀਆਂ। ਫ਼ਾਇਰਿੰਗ ਵਿਚ ਕਾਲਜ ਦਾ ਇਕ ਮੁਲਾਜ਼ਮ ਜ਼ਖ਼ਮੀ ਹੋ ਗਿਆ, ਜਦਕਿ ਵਿਦਿਆਰਥੀਆਂ ਨੇ ਭੱਜ ਕੇ ਜਾਨ ਬਚਾਈ। ਦੱਸਿਆ ਜਾ ਰਿਹਾ ਹੈ ਕਿ ਕਾਲਜ ਵਿਚ ਕੁਝ ਵਿਦਿਆਰਥੀਆਂ ਦੀ ਲੜਾਈ ਹੋਈ, ਇਸ ਦੌਰਾਨ ਇਕ ਗਰੁੱਪ ਨੇ ਪਿਸਤੌਲ ਕੱਢ ਕੇ ਗੋਲੀਆਂ ਚਲਾ ਦਿੱਤੀਆਂ। ਕੁਝ ਵਿਦਿਆਰਥੀ ਪ੍ਰਿੰਸੀਪਲ ਦੇ ਕਮਰੇ ਵੱਲ ਭੱਜੇ ਪਰ ਕੋਲ ਹੀ ਖੜੇ ਕਾਲਜ ਦੇ ਮੁਲਾਜ਼ਮ ਨੂੰ ਗੋਲੀ ਲੱਗ ਗਈ, ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਇਸ ਸੰਬੰਧੀ ਕਾਲਜ ਦੇ ਸੁਰੱਖਿਆ ਮੁਲਾਜ਼ਮ ਸਤਨਾਮ ਸਿੰਘ ਨੇ ਦੱਸਿਆ ਕਿ ਕਾਲਜ ਦੇ ਬਾਹਰ ਕੁਝ ਬੱਚਿਆਂ ਦੀ ਲੜਾਈ ਹੋਈ ਸੀ। ਜਦੋਂ ਫ਼ਾਇਰਿੰਗ ਦੀ ਆਵਾਜ਼ ਆਈ ਤਾਂ ਉਹ ਬਾਹਰ ਵੇਖਣ ਗਏ, ਇੰਨੇ ਨੂੰ ਇਕ ਬੱਚਾ ਭੱਜ ਕੇ ਕਾਲਜ ਅੰਦਰ ਆ ਗਿਆ। ਮਗਰੋਂ ਕਿਸੇ ਨੇ ਉਸ ‘ਤੇ ਗੋਲੀ ਚਲਾ ਦਿੱਤੀ, ਜੋ ਕਾਲਜ ਦੇ ਮੁਲਾਜ਼ਮ ਹੁਸਨ ਲਾਲ ਦੀ ਲੱਤ ਵਿਚ ਜਾ ਲੱਗੀ। ਉਸ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਪੁਲਿਸ ਨੇ ਮਾਮਲੇ ਵਿਚ ਕਾਰਵਾਈ ਕਰਦੇ ਹੋਏ ਇਕ ਮੁਲਜ਼ਮ ਨੂੰ ਕਾਬੂ ਕਰ ਲਿਆ ਹੈ।

Leave a Reply

Your email address will not be published. Required fields are marked *