ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ‘ਚ ਫਸੇ ਭਾਰਤੀ ਨੌਜਵਾਨਾਂ ਨੂੰ ਵਾਪਸ ਲਿਆਉਣ ਦੇ ਮਾਮਲੇ ‘ਤੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਗੁਰਦਾਸਪੁਰ ਪਹੁੰਚ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ 2 ਦਿਨ ਪਹਿਲਾਂ ਹੀ ਰੂਸ ਸਰਕਾਰ ਨੇ ਵਾਪਸੀ ਲਈ ਕਿਹਾ ਸੀ, ਉਥੇ ਫਸੇ ਨੌਜਵਾਨਾਂ ਨੂੰ ਭਾਰਤ ਲਿਆਉਣ ਦੀ ਗੱਲ ਚੱਲ ਰਹੀ ਹੈ। ਪਰ ਉਥੇ ਫਸੇ ਨੌਜਵਾਨਾਂ ਨੇ ਰੂਸੀ ਫੌਜ ਵਿਚ ਭਰਤੀ ਹੋਣ ਤੋਂ ਪਹਿਲਾਂ ਰੂਸੀ ਸਰਕਾਰ ਨਾਲ ਜੋ ਇਕਰਾਰਨਾਮਾ ਕੀਤਾ ਸੀ, ਉਹ ਨੌਜਵਾਨਾਂ ਨੂੰ ਭਾਰਤ ਲਿਆਉਣ ਵਿਚ ਅੜਿੱਕਾ ਬਣ ਰਿਹਾ ਹੈ। ਭਾਰਤ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਜਾ ਰਹੀ ਹੈ ਕਿ ਬੱਚਿਆਂ ਨੂੰ ਜਲਦੀ ਭਾਰਤ ਵਾਪਸ ਲਿਆਂਦਾ ਜਾਵੇ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਜੋ ਕੰਮ ਪੈਂਡਿੰਗ ਪਏ ਹਨ, ਉਨ੍ਹਾਂ ਨੂੰ ਜਲਦੀ ਤੋਂ ਜਲਦੀ ਪੂਰਾ ਕੀਤਾ ਜਾਵੇ। ਇਸ ਦੌਰਾਨ ਕੁਝ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨੇ ਮੰਤਰੀ ਨੂੰ ਸ਼ਿਕਾਇਤ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਕਈ ਅਧਿਕਾਰੀ ਉਨ੍ਹਾਂ ਦੇ ਫੋਨ ਨਹੀਂ ਚੁੱਕਦੇ। ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਪਾਰਟੀ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦਾ ਸਤਿਕਾਰ ਕਰਨ, ਕਲਾਨੌਰ ਦੀ ਗਊਸ਼ਾਲਾ ਵਿਚ ਚਾਰੇ ਦੀ ਘਾਟ ਕਾਰਨ ਹੋਈ ਮੌਤ ’ਤੇ ਉਨ੍ਹਾਂ ਕਿਹਾ ਕਿ ਗਊਸ਼ਾਲਾ ਵਿਚ ਚਾਰੇ ਦਾ ਪ੍ਰਬੰਧ ਕੀਤਾ ਜਾਵੇ। ਜਿਵੇਂ ਹੀ ਪਾਣੀ ਉਪਲਬਧ ਹੁੰਦਾ ਹੈ।