ਪੰਜਾਬ ਵਿੱਚ ਅੱਜ ਵੀ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਵੱਖ-ਵੱਖ ਹਿੱਸਿਆਂ ‘ਚ ਅੱਧੀ ਰਾਤ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਅੰਮ੍ਰਿਤਸਰ ਅਧੀਨ ਪੈਂਦੇ ਅਟਾਰੀ ਵਿਧਾਨ ਸਭਾ ਹਲਕੇ ਦੇ ਪਿੰਡ ਖੈਰਾਬਾਦ ਵਿੱਚ ਮੀਂਹ ਕਾਰਨ ਲਵਪ੍ਰੀਤ ਸਿੰਘ ਦੇ ਘਰ ਦੀ ਛੱਤ ਡਿੱਗ ਗਈ ਅਤੇ ਉਸ ਦੇ 5 ਸਾਲਾ ਬੱਚੇ ਦੀ ਹੇਠਾਂ ਆਉਣ ਨਾਲ ਮੌਤ ਹੋ ਗਈ। ਬਠਿੰਡਾ ਵਿੱਚ ਵੀ ਇੱਕ ਮਕਾਨ ਦੀ ਛੱਤ ਡਿੱਗ ਗਈ ਪਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪਿੰਡ ਵਾਸੀਆਂ ਨੇ ਦੱਸਿਆ ਕਿ ਦੋ ਮਾਸੂਮ ਬੱਚੇ ਅਤੇ ਲਵਪ੍ਰੀਤ ਦਾ ਭਰਾ ਮਲਬੇ ਹੇਠ ਦੱਬੇ ਹੋਏ ਹਨ। ਪਿੰਡ ਵਾਸੀਆਂ ਨੇ ਮਕਾਨ ਦੇ ਮਲਬੇ ਹੇਠੋਂ ਇੱਕ ਨੌਜਵਾਨ ਅਤੇ ਦੋ ਬੱਚਿਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਇਸ ਹਾਦਸੇ ਵਿਚ ਲਵਪ੍ਰੀਤ ਦੇ ਭਰਾ ਅਤੇ ਇਕ ਪੁੱਤਰ ਦਾ ਬਚਾਅ ਹੋ ਗਿਆ ਪਰ 5 ਸਾਲਾ ਗੁਰਫਤਿਹ ਸਿੰਘ ਦੀ ਮੌਤ ਹੋ ਗਈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਸੁਸਤ ਮੌਨਸੂਨ ਕਾਰਨ ਸੂਬੇ ਦਾ ਤਾਪਮਾਨ ਇਕ ਵਾਰ ਫਿਰ 40 ਡਿਗਰੀ ਨੂੰ ਪਾਰ ਕਰ ਗਿਆ ਹੈ। ਸੂਬੇ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 4.1 ਡਿਗਰੀ ਵੱਧ ਦਰਜ ਕੀਤਾ ਗਿਆ