ਕੇਂਦਰ ਸਰਕਾਰ ਤੋਂ ਆਪਣਾ ਕਮਿਸ਼ਨ ਵਧਾਉਣ ਲਈ ਪੈਟਰੋਲ ਪੰਪ ਮਾਲਕ ਹੁਣ ਨਵਾਂ ਤਰੀਕਾ ਅਜ਼ਮਾਉਣ ਜਾ ਰਹੇ ਹਨ। ਕਮਿਸ਼ਨ ਵਧਾਉਣ ਲਈ ਕੇਂਦਰ ‘ਤੇ ਦਬਾਅ ਬਣਾਉਣ ਲਈ ਪੈਟਰੋਲ ਪੰਪ ਮਾਲਕਾਂ ਨੂੰ ਹੁਣ ਹਫ਼ਤੇ ਵਿਚ ਇਕ ਦਿਨ ਹਫ਼ਤਾਵਾਰੀ ਛੁੱਟੀ ਵਜੋਂ ਰੱਖਣ ਜਾ ਰਹੇ ਹਨ। ਹਾਲਾਂਕਿ ਉਹ ਕਹਿ ਰਹੇ ਹਨ ਕਿ ਇਸ ਛੁੱਟੀ ਦਾ ਕਾਰਨ ਉਨ੍ਹਾਂ ਦੇ ਖਰਚੇ ਨੂੰ ਘੱਟ ਕਰਨਾ ਹੈ। ਦੱਸ ਦਈਏ ਕਿ ਇਸ ਸਬੰਧੀ ਲੁਧਿਆਣਾ ਵਿੱਚ ਪੈਟਰੋਲ ਪੰਪ ਡੀਲਰਜ਼ ਐਸੋਸੀਏਸ਼ਨ ਨੇ ਸਤਲੁਜ ਕਲੱਬ ਵਿੱਚ ਮੀਟਿੰਗ ਕੀਤੀ। ਮੀਟਿੰਗ ਵਿੱਚ ਸ਼ਹਿਰ ਦੇ ਸਾਰੇ ਪੈਟਰੋਲ ਪੰਪ ਸੰਚਾਲਕ ਹਾਜ਼ਰ ਹੋਏ। ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ ਉਹ ਅਗਲੇ ਮਹੀਨੇ ਦੀ ਕਿਸੇ ਵੀ ਤਰੀਕ ਨੂੰ ਹਫ਼ਤਾਵਾਰੀ ਛੁੱਟੀ ਦਾ ਐਲਾਨ ਕਰੇਗੀ। ਸਾਰਿਆਂ ਨੇ ਆਪਣੇ ਖਰਚੇ ਘਟਾਉਣ ਲਈ ਹਰ ਐਤਵਾਰ ਨੂੰ ਪੈਟਰੋਲ ਪੰਪ ਬੰਦ ਰੱਖਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪਿਛਲੇ 7 ਸਾਲਾਂ ਤੋਂ ਉਨ੍ਹਾਂ ਦੇ ਕਮਿਸ਼ਨ ਵਿੱਚ ਵਾਧਾ ਨਹੀਂ ਕਰ ਰਹੀ, ਜਿਸ ਕਾਰਨ ਹੁਣ ਐਸੋਸੀਏਸ਼ਨ ਸੰਘਰਸ਼ ਕਰੇਗੀ।