ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਜਲੰਧਰ ਕੋਰਟ ‘ਚ ਲੈ ਕੇ ਪਹੁੰਚੀ ED, ਮੰਗੇਗੀ ਰਿਮਾਂਡ, ਟੈਂਡਰ ਘੁਟਾਲੇ ‘ਚ ਹੋਈ ਗ੍ਰਿਫ਼ਤਾਰੀ

ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਥੋੜੀ ਦੇਰ ਵਿਚ ਈਡੀ ਜਲੰਧਰ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ਲਵੇਗੀ। ਜ਼ਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਸਾਬਕਾ ਕੈਬਨਿਟ ਮੰਤਰੀ ਤੇ ਲੁਧਿਆਣਾ ਤੋਂ ਕਾਂਗਰਸੀ ਵਿਧਾਇਕ ਰਹੇ ਭਾਰਤ ਭੂਸ਼ਣ ਆਸ਼ੂ ਨੂੰ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ’ਚ ਹੋਏ ਕਰੋੜਾਂ ਦੇ ਟਰਾਂਸਪੋਰਟ ਟੈਂਡਰ ਘੁਟਾਲੇ ’ਚ ਗ੍ਰਿਫ਼ਤਾਰ ਕਰ ਲਿਆ ਸੀ। ਜਾਣਕਾਰੀ ਮੁਤਾਬਕ ਈਡੀ ਨੇ ਸਾਬਕਾ ਮੰਤਰੀ ਆਸ਼ੂ ਨੂੰ ਵੀਰਵਾਰ ਸਵੇਰੇ ਜਲੰਧਰ ਸਥਿਤ ਦਫ਼ਤਰ ’ਚ ਤਲਬ ਕੀਤਾ ਸੀ। ਈਡੀ ਉਨ੍ਹਾਂ ਕੋਲੋਂ ਘੁਟਾਲੇ ਨਾਲ ਸਬੰਧਤ ਜਾਂਚ ਲਈ ਸਵਾਲ ਕੀਤੇ ਜਾ ਰਹੇ ਸਨ ਪਰ ਆਸ਼ੂ ਵੱਲੋਂ ਸਹਿਯੋਗ ਨਾਲ ਦਿੱਤੇ ਜਾਣ ਕਾਰਨ ਗ੍ਰਿਫ਼ਤਾਰ ਕਰ ਲਿਆ।

Leave a Reply

Your email address will not be published. Required fields are marked *