ਗੁਰਦੁਆਰਾ ਜਾਮਨੀ ਸਾਹਿਬ ਦੇ ਲੰਗਰ ਹਾਲ ’ਚ ਗੈਸ ਲੀਕ ਹੋਣ ਕਾਰਨ ਫਟਿਆ ਸਿਲੰਡਰ

ਜ਼ਿਲ੍ਹਾ ਫ਼ਿਰੋਜ਼ਪੁਰ ਤੋਂ ਦੁਖਦਾਈ ਖਬਰ ਸਾਹਮਣੇ ਆਈ ਹੈ। ਇਥੇ ਇਤਿਹਾਸਕ ਗੁਰਦੁਆਰਾ ਜਾਮਨੀ ਸਾਹਿਬ ਬਜੀਦਪੁਰ ਦੇ ਲੰਗਰ ਹਾਲ ’ਚ ਗੈਸ ਲੀਕ ਹੋ ਜਾਣ ਕਾਰਨ ਸਿਲੰਡਰ ਫਟ ਗਿਆ। ਇਸ ਘਟਨਾ ’ਚ 7 ਦੇ ਕਰੀਬ ਸੇਵਾ ਕਰ ਰਹੇ ਸੇਵਾਦਾਰ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਵਿਚ ਕੁਝ ਇਕ ਸਕੂਲ ਦੇ ਵਿਦਿਆਰਥੀ ਵੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਲਈ ਫ਼ਿਰੋਜ਼ਪੁਰ ਦੇ ਵੱਖ-ਵੱਖ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਸਕੂਲ ਦੇ ਬੱਚੇ ਲੰਗਰ ਛੱਕਣ ਲਈ ਗੁਰਦੁਆਰਾ ਸਾਹਿਬ ਆਏ ਸਨ ਅਤੇ ਲੰਗਰ ਛੱਕਣ ਤੋਂ ਬਾਅਦ ਉਹ ਸੇਵਾ ਕਰਨ ਲੱਗ ਪਏ। ਜਿੱਥੇ ਲੰਗਰ ਤਿਆਰ ਹੋ ਰਿਹਾ ਸੀ, ਤਾਂ ਉਥੇ ਅਚਾਨਕ ਗੈਸ ਸਿਲੰਡਰ ਫਟ ਗਿਆ ਜਿਸ ਦੌਰਾਨ ਪੰਜ ਬੱਚੇ ਅਤੇ ਦੋ ਸੇਵਾਦਾਰ ਗੰਭੀਰ ਜ਼ਖ਼ਮੀ ਹੋ ਗਏ। ਦੱਸ ਦਈਏ ਕਿ ਪੰਜ ਬੱਚੇ ਬੁਰੀ ਤਰਾਂ ਅੱਗ ਵਿੱਚ ਝੁਲਸ ਗਏ ਹਨ। ਜਿਨ੍ਹਾਂ ਨੂੰ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਜਿਥੇ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ

Leave a Reply

Your email address will not be published. Required fields are marked *