ਕੇਂਦਰ ਸਰਕਾਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੈਰਿਸ ਨਹੀਂ ਜਾਣ ਦਿੱਤਾ। ਸੀਐਮ ਮਾਨ ਨੇ ਅੱਜ ਪੈਰਿਸ ਲਈ ਉਡਾਣ ਭਰਨੀ ਸੀ ਪਰ ਕੇਂਦਰ ਵੱਲੋਂ ਉਨ੍ਹਾਂ ਨੂੰ ਇਜਾਜ਼ਤ ਨਹੀਂ ਦਿੱਤੀ ਗਈ। ਵਿਦੇਸ਼ ਮੰਤਰਾਲੇ ਨੇ ਮਾਨ ਨੂੰ ਪੈਰਿਸ ਜਾਣ ਦੀ ਮਨਜ਼ੂਰੀ ਦੇਣ ਤੋਂ ਇਨਕਾਰ ਕਰ ਦਿੱਤਾ। ਸੂਤਰਾਂ ਮੁਤਾਬਕ ਸੁਰੱਖਿਆ ਕਾਰਨਾਂ ਕਰਕੇ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਦਫ਼ਤਰ ਨੂੰ ਸ਼ੁੱਕਰਵਾਰ ਦੇਰ ਸ਼ਾਮ ਨੂੰ ਯਾਤਰਾ ਦੀ ਇਜਾਜ਼ਤ ਨਾ ਮਿਲਣ ਦੀ ਸੂਚਨਾ ਮਿਲੀ। ਓਲੰਪਿਕ ਵਿੱਚ ਭਾਗ ਲੈਣ ਵਾਲੀ ਹਾਕੀ ਟੀਮ ਦਾ ਉਤਸ਼ਾਹ ਵਧਾਉਣ ਲਈ ਸੀਐਮ ਮਾਨ ਪੈਰਿਸ ਜਾਣਾ ਚਾਹੁੰਦੇ ਸਨ।