ਗੁਰੂ ਨਗਰੀ ਤੋਂ ਆਈ ਵੱਡੀ ਖਬਰ, ਥਾਣਾ ਵੇਰਕਾ ਦੀ ਮਹਿਲਾ SHO ‘ਤੇ ਜਾਨਲੇਵਾ ਹਮਲਾ

ਪੰਜਾਬ ਦੇ ਗੁਰੂ ਨਗਰੀ ਅੰਮ੍ਰਿਤਸਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ। ਇੱਥੇ ‘ਚ ਬਦਮਾਸ਼ਾਂ ਨੇ ਥਾਣੇ ਦੀ ਮਹਿਲਾ SHO ‘ਤੇ ਹਮਲਾ ਕਰ ਦਿੱਤਾ। ਮਹਿਲਾ SHO ਨੂੰ ਜ਼ਖਮੀ ਹਾਲਤ ਵਿੱਚ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਪੁਲਿਸ ਵੱਲੋਂ ਹਮਲਾ ਕਰਨ ਵਾਲੇ ਬਦਮਾਸ਼ਾਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਅੰਮ੍ਰਿਤਸਰ ਦੇ ਵੇਰਕਾ ਥਾਣੇ ਅਧੀਨ ਪੈਂਦੇ ਪਿੰਡ ਮੁੱਦਲ ਦੀ ਹੈ। ਇਸ ਹਮਲੇ ਵਿੱਚ SHO ਅਮਨਜੋਤ ਕੌਰ ਦਾ ਕੰਨ ਵੱਢ ਦਿੱਤਾ ਗਿਆ ਤੇ ਉਨ੍ਹਾਂ ਦੇ ਸਿਰ ’ਤੇ ਵੀ ਹਮਲਾ ਕੀਤਾ ਗਿਆ। ਜਿਸ ਤੋਂ ਬਾਅਦ ਉਹ ਗੰਭੀਰ ਜ਼ਖਮੀ ਹੋ ਗਿਆ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਤੁਰੰਤ ਉਸ ਨੂੰ ਚੁੱਕ ਕੇ ਅਮਨਦੀਪ ਹਸਪਤਾਲ ਪਹੁੰਚਾਇਆ। ਜਿੱਥੇ ਉਸਦਾ ਇਲਾਜ ਚੱਲ ਰਿਹਾ ਹੈ। ਇਸ ਹਮਲੇ ਨੂੰ ਕਿਸ ਨੇ ਅਤੇ ਕਿਉ ਅੰਜਾਮ ਦਿੱਤਾ ਇਸ ਸਬੰਧੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published. Required fields are marked *