ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਵਿਦੇਸ਼ ਮੰਤਰੀ ਨੂੰ ਬੰਗਲਾਦੇਸ਼ ‘ਚ ਗੁਰਦੁਆਰਿਆਂ ਅਤੇ ਮੰਦਰਾਂ ਦੀ ਸੁਰੱਖਿਆ ਦੀ ਕੀਤੀ ਅਪੀਲ

ਕੇਂਦਰੀ ਰੇਲ ਅਤੇ ਪ੍ਰੋਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਅੱਜ ਬੰਗਲਾਦੇਸ਼ ਵਿਚ ਧਾਰਮਿਕ ਸਥਾਨਾਂ ‘ਤੇ ਹਮਲਿਆਂ ‘ਤੇ ਚਿੰਤਾ ਜ਼ਾਹਰ ਕਰਦਿਆਂ ਢਾਕਾ ਵਿਚ ਸਥਿਤ ਸਿੱਖ ਧਾਰਮਿਕ ਸਥਾਨਾਂ ਅਤੇ ਦੇਸ਼ ਵਿਚ ਹਿੰਦੂ ਮੰਦਰਾਂ ਦੀ ਸੁਰੱਖਿਆ ਦੀ ਮੰਗ ਕੀਤੀ ਹੈ। ਰਵਨੀਤ ਬਿੱਟੂ ਨੇ ਪੱਤਰ ਲਿਖਦੇ ਹੋਏ ਵਿਦੇਸ਼ ਮੰਤਰੀ ਡਾ: ਐੱਸ. ਜੈਸ਼ੰਕਰ ਨੂੰ ਢਾਕਾ ਸਥਿਤ ਦੋ ਇਤਿਹਾਸਕ ਸਿੱਖ ਧਾਰਮਿਕ ਸਥਾਨਾਂ ਗੁਰਦੁਆਰਾ ਨਾਨਕ ਸ਼ਾਹੀ ਅਤੇ ਗੁਰਦੁਆਰਾ ਸੰਗਤ ਟੋਲਾ ਦੀ ਸੁਰੱਖਿਆ ਦਾ ਮੁੱਦਾ ਬੰਗਲਾਦੇਸ਼ ਦੀ ਸੈਨਾ ਦੇ ਅਧਿਕਾਰੀਆਂ ਕੋਲ ਉਠਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਢਾਕਾ ਗਏ ਸਨ ਅਤੇ ਉਨ੍ਹਾਂ ਦੀ ਯਾਦ ਵਿੱਚ ਇਹ ਗੁਰਦੁਆਰੇ ਬਣਾਏ ਗਏ ਸਨ। ਬਿੱਟੂ ਨੇ ਕਿਹਾ ਕਿ ਬੰਗਲਾਦੇਸ਼ ਵਿਚ ਸਿੱਖਾਂ ਦੀ ਆਬਾਦੀ ਬਹੁਤ ਘੱਟ ਹੈ ਅਤੇ ਕੁਝ ਭਾਰਤ ਵਿਰੋਧੀ ਤੱਤ ਧਾਰਮਿਕ ਸਥਾਨਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਸਿੱਖ ਧਾਰਮਿਕ ਅਸਥਾਨਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਹੈ। ਉਨ੍ਹਾਂ ਬੰਗਲਾਦੇਸ਼ ਅਤੇ ਭਾਰਤ ਦੇ ਸਿੱਖ ਭਾਈਚਾਰੇ ਨੂੰ ਭਰੋਸਾ ਦਿਵਾਇਆ ਕਿ ਭਾਰਤ ਸਰਕਾਰ ਸਿੱਖ ਤੀਰਥ ਸਥਾਨਾਂ ਦੀ ਸੁਰੱਖਿਆ ਲਈ ਕਦਮ ਚੁੱਕੇਗੀ।

Leave a Reply

Your email address will not be published. Required fields are marked *